June 30, 2026, 10:59 pm
----------- Advertisement -----------
HomeNewsLatest Newsਹਰਿਆਣੇ ‘ਚ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਉੱਤੇ ਕਾਰਵਾਈ ਹੋਵੇ-ਸਰਕਾਰ...

ਹਰਿਆਣੇ ‘ਚ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਉੱਤੇ ਕਾਰਵਾਈ ਹੋਵੇ-ਸਰਕਾਰ ਵੱਲੋਂ ਮਿੱਥੇ ਝੋਨੇ ਦਾ ਭਾਅ ਲਾਹੇਵੰਦਾ ਨਹੀਂ – ਰਾਜੇਵਾਲ

Published on

----------- Advertisement -----------

ਚੰਡੀਗੜ੍ਹ 7 ਜੂਨ 2023 : ਕੇਂਦਰ ਸਰਕਾਰ ਨੇ ਅੱਜ ਸਾਊਣੀਆਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਐਲਾਨ ਕੀਤੇ ਹਨ। ਝੋਨੇ ਦੀ ਮੁੱਖ ਫਸਲ ਲਈ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਉਤੇ ਆਪਣਾ ਪ੍ਰਤੀਕਰਮ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਨਾਲ ਤਾਂ ਝੋਨਾ ਲਵਾਉਣ ਅਤੇ ਪਾਲਣ ਲਈ ਲੇਬਰ ਦੇ ਪਿਛਲੇ ਸਾਲ ਦੇ ਮੁਕਾਬਲੇ ਵਧੇ ਖਰਚੇ ਵੀ ਪੂਰੇ ਨਹੀਂ ਹੋਣੇ। ਸਰਕਾਰ 143 ਦਾ ਅੰਕੜਾ ਇਸ ਤਰ੍ਹਾਂ ਪੇਸ਼ ਕਰ ਰਹੀ ਹੈ ਜਿਵੇਂ ਬਹੁਤ ਵੱਡਾ ਮਾਰਕਾ ਮਾਰਿਆ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚ ਸੋਧ ਨਹੀਂ ਕੀਤੀ ਜਾਂਦੀ ਉਦੋਂ ਤੱਕ ਕਿਸਾਨਾਂ ਨੂੰ ਕਦੀ ਵੀ ਲਾਹੇਵੰਦੇ ਭਾਅ ਨਹੀਂ ਮਿਲਣੇ। ਉਨ੍ਹਾਂ ਮੰਗ ਕੀਤੀ ਕਿ ਇਸ ਭਾਅ ਵਿੱਚ ਘੱਟੋ ਘੱਟ 200 ਰੁਪਏ ਪ੍ਰਤੀ ਕੁਇੰਟਲ ਬੋਨਸ ਵਜੋਂ ਹੋਰ ਜੋੜੇ ਜਾਣ ਤਾਂ ਜੋ ਕਿਸਾਨ ਬਰਬਾਦੀ ਤੋਂ ਬੱਚ ਸਕਣ।

ਰਾਜੇਵਾਲ ਨੇ ਕਿਹਾ ਕਿ ਸ਼ਾਹਬਾਦ (ਕੁਰੂਕਸ਼ੇਤਰ) ਵਿੱਚ ਜੋ ਕੁਝ ਵਾਪਰਿਆ ਹੈ, ਉਸਤੋਂ ਸਪੱਸ਼ਟ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਸੂਰਜਮੁਖੀ ਦੀ ਫਸਲ ਦੀ ਘੱਟੋ ਘੱਟ ਸਮੱਰਥਨ ਮੁੱਲ ਉਤੇ ਖਰੀਦ ਦੀ ਮੰਗ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਬੇਰਹਿਮੀ ਨਾਲ ਲਾਠੀਚਾਰਜ ਕਰਕੇ ਬੁਰੀ ਤਰ੍ਹਾਂ ਜਖਮੀ ਕੀਤਾ। ਕਿਸਾਨਾਂ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਪੱਗ ਲਾਹ ਕੇ ਜਲੀਲ ਕੀਤਾ ਗਿਆ। ਉਨ੍ਹਾਂ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਇਹ ਕਾਰਾ ਕਰਨ ਵਾਲੇ ਅਧਿਕਾਰੀਆਂ ਉੱਤੇ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਉੱਤੇ ਪਾਏ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ ਅਤੇ ਹਿਰਾਸਤ ਵਿੱਚ ਲਏ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਐਮ. ਐਸ. ਪੀ. ਦੀ ਗਰੰਟੀ ਦਾ ਕਾਨੂੰਨ ਨਹੀਂ ਬਣਾਉਂਦੀ ਉਦੋਂ ਤੱਕ ਕਿਸਾਨ ਬੇਚੈਨ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...