September 29, 2026, 9:41 am
----------- Advertisement -----------
HomeNewsLatest News56 ਸਾਲਾ ਵਿਅਕਤੀ ਵੱਲੋਂ 32 ਸਾਲਾ ਔਰਤ ਦਾ ਕ.ਤ.ਲ, ਲਾ+ਸ਼ ਨੂੰ ਕੱਟ...

56 ਸਾਲਾ ਵਿਅਕਤੀ ਵੱਲੋਂ 32 ਸਾਲਾ ਔਰਤ ਦਾ ਕ.ਤ.ਲ, ਲਾ+ਸ਼ ਨੂੰ ਕੱਟ ਕੇ Cooker ‘ਚ ਉਬਾਲਿਆ

Published on

----------- Advertisement -----------

ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਮੁੰਬਈ ਦੇ ਮੀਰਾ ਰੋਡ ਇਲਾਕੇ ਦੀ ਆਕਾਸ਼ਗੰਗਾ ਸੁਸਾਇਟੀ ਵਿੱਚ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਕਾਤਲ ਨੇ ਸਬੂਤ ਨਸ਼ਟ ਕਰਨ ਲਈ ਲਾਸ਼ ਦੇ ਟੁਕੜਿਆਂ ਨੂੰ ਕੂਕਰ ‘ਚ ਉਬਾਲ ਦਿੱਤਾ। ਹਾਲਾਂਕਿ ਉਸ ਦੀ ਇਕ ਗਲਤੀ ਕਾਰਨ ਉਹ ਪੁਲਸ ਦੇ ਹੱਥੇ ਚੜ੍ਹ ਗਿਆ। ਪੁਲਿਸ ਨੇ ਮੌਕੇ ਤੋਂ ਔਰਤ ਦੀ ਲਾਸ਼ ਦੇ ਕਈ ਟੁਕੜੇ ਬਰਾਮਦ ਕੀਤੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਉਹ ਸੁਸਾਇਟੀ ਵਿੱਚ ਆਪਣੇ ਇੱਕ ਦੋਸਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਗਏ ਸਨ। ਡੀਸੀਪੀ ਜਯੰਤ ਬਜਬਲੇ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 32 ਸਾਲਾ ਸਰਸਵਤੀ ਵੈਦਿਆ ਵਜੋਂ ਹੋਈ ਹੈ। ਉਹ ਆਪਣੇ 56 ਸਾਲਾ ਦੋਸਤ ਮਨੋਜ ਸਾਹਨੀ ਨਾਲ ਪਿਛਲੇ ਤਿੰਨ ਸਾਲਾਂ ਤੋਂ ਆਕਾਸ਼ਗੰਗਾ ਸੁਸਾਇਟੀ ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿ ਰਹੀ ਸੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਹੱਤਿਆ ਕਰਨ ਤੋਂ ਬਾਅਦ ਉਸਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਗਏ ਸਨ। ਮੁਲਜ਼ਮ ਨੇ ਲਾਸ਼ ਦੇ ਟੁਕੜਿਆਂ ਨੂੰ ਕੂਕਰ ਵਿੱਚ ਉਬਾਲ ਲਿਆ ਤਾਂ ਜੋ ਬਦਬੂ ਨਾ ਫੈਲੇ। ਹਾਲਾਂਕਿ ਇਸ ਦੇ ਬਾਵਜੂਦ ਗੁਆਂਢੀ ਅਜੀਬ ਬਦਬੂ ਤੋਂ ਪ੍ਰੇਸ਼ਾਨ ਸਨ, ਇਸ ਲਈ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਸੂਚਨਾ ‘ਤੇ ਪੁਲਸ ਨੇ ਫਲੈਟ ‘ਤੇ ਛਾਪਾ ਮਾਰਿਆ। ਪੁਲਿਸ ਨੇ ਮੌਕੇ ਤੋਂ ਲਾਸ਼ ਦੇ ਟੁਕੜੇ ਵੀ ਬਰਾਮਦ ਕੀਤੇ ਹਨ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਅਤੇ ਫਲੈਟ ਤੋਂ ਹੋਰ ਸਬੂਤ ਵੀ ਇਕੱਠੇ ਕੀਤੇ ਗਏ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਵਧੇਰੇ ਜਾਣਕਾਰੀ ਸਾਹਮਣੇ ਆਵੇਗੀ। ਪੁਲਿਸ ਨੇ ਫਲੈਟ ਨੂੰ ਸੀਲ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...