November 14, 2026, 5:46 am
----------- Advertisement -----------
HomeNewsBreaking Newsਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ.ਅੰਬੇਦਕਰ ਸਟੇਟ...

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

Published on

----------- Advertisement -----------

ਚੰਡੀਗੜ੍ਹ, 8 ਜੂਨ: ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇੱਥੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਬਣ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਮਿਆਰੀ ਸੰਸਥਾ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਨ ਵਿੱਚ ਸਹਾਈ ਹੋਵੇਗੀ, ਦੂਜੇ ਪਾਸੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰੇਗੀ। ਸ੍ਰੀ ਵੇਨੂਪ੍ਰਸਾਦ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼, ਫ਼ਰੀਦਕੋਟ ਤੋਂ ਮਾਨਤਾ ਪ੍ਰਾਪਤ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਰੈਗੂਲਰ ਕਲਾਸਾਂ ਜਲਦੀ ਸ਼ੁਰੂ ਹੋਣਗੀਆਂ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇੰਸਟੀਚਿਊਟ 28 ਏਕੜ ਜ਼ਮੀਨ ਵਿੱਚ ਬਣੇਗਾ ਅਤੇ ਇਹ ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦੀ ਥਾਂ ਅਤੇ ਨਕਸ਼ੇ ਨੂੰ ਪਹਿਲਾਂ ਹੀ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਤੇ ਇਸ ਵੱਡ-ਆਕਾਰੀ ਪ੍ਰਾਜੈਕਟ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਸ੍ਰੀ ਵੇਨੂਪ੍ਰਸਾਦ ਨੇ ਉਮੀਦ ਜਤਾਈ ਕਿ ਨਵਾਂ ਮੈਡੀਕਲ ਕਾਲਜ ਇਲਾਜ ਤੇ ਡਾਕਟਰੀ ਟੈਸਟਾਂ ਦੀ ਸਹੂਲਤ ਨੂੰ ਵੱਡੇ ਪੱਧਰ ਉਤੇ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਕਾਲਜ ਵਿਚ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਤਾਲੀਮ ਹਾਸਲ ਕਰਨ ਲਈ ਆਉਣਗੇ, ਇਸ ਲਈ ਕਾਲਜ ਦੇ ਨਾਲ ਆਹਲਾ ਦਰਜੇ ਦੀਆਂ ਸਹੂਲਤਾਂ ਵਾਲਾ ਹੋਸਟਲ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਚਾਹਵਾਨ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂ ਜੋ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਹੀ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਏ.ਵੇਨੂਪ੍ਰਸਾਦ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਲਈ ਕੰਮ ਵਿਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਮੌਕੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਾਰਜ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਏ.ਵੇਨੂਪ੍ਰਸਾਦ ਨੇ ਕਿਹਾ ਕਿ ਉਹ ਆਉਂਦੇ ਸਮੇਂ ਵਿਚ ਇਸ ਪ੍ਰਾਜੈਕਟ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮੇਂ ਸਿਰ ਕੰਮ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਰਸਮਾਂ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...