June 30, 2026, 10:39 pm
----------- Advertisement -----------
HomeNewsLatest Newsਵਿਦੇਸ਼ਾਂ ਦੀ ਆੜ 'ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ...

ਵਿਦੇਸ਼ਾਂ ਦੀ ਆੜ ‘ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ – ਡਾ: ਬਲਜੀਤ ਕੌਰ

Published on

----------- Advertisement -----------

ਐਸ ਏ ਐਸ ਨਗਰ : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ਤੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬੰਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...