June 28, 2026, 1:13 pm
----------- Advertisement -----------
HomeNewsLatest Newsਪਟਿਆਲਾ 'ਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪਟਿਆਲਾ ‘ਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 9 ਜੂਨ: ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ। ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ।

ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...