September 10, 2026, 1:40 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

Published on

----------- Advertisement -----------

ਚੰਡੀਗੜ੍ਹ, 9 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...