November 23, 2026, 10:35 am
----------- Advertisement -----------
HomeNewsLatest Newsਲੁਧਿਆਣਾ 'ਚ ਸ਼ੱਕੀ ਹਾਲਤ 'ਚ ਮਿਲੀ ਬੈਂਕ ਮੈਨੇਜਰ ਦੀ ਲਾ+ਸ਼, ਜਾਂਚ 'ਚ...

ਲੁਧਿਆਣਾ ‘ਚ ਸ਼ੱਕੀ ਹਾਲਤ ‘ਚ ਮਿਲੀ ਬੈਂਕ ਮੈਨੇਜਰ ਦੀ ਲਾ+ਸ਼, ਜਾਂਚ ‘ਚ ਜੁਟੀ ਪੁਲਸ

Published on

----------- Advertisement -----------

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਮਰਪੁਰਾ ਇਲਾਕੇ ਵਿੱਚ ਇੱਕ ਬੈਂਕ ਮੈਨੇਜਰ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੇ ਸਰੀਰ ‘ਤੇ ਲੇਡੀਜ਼ ਅੰਡਰ ਗਾਰਮੈਂਟਸ ਪਾਏ ਹੋਏ ਸਨ। ਮ੍ਰਿਤਕ ਦੀ ਪਛਾਣ ਵਿਨੋਦ ਮਸੀਹ ਵਜੋਂ ਹੋਈ ਹੈ। ਉਹ ਇੱਥੇ ਪਿਛਲੇ ਡੇਢ ਸਾਲ ਤੋਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਸ਼ੁੱਕਰਵਾਰ ਸਵੇਰੇ ਜਦੋਂ ਉਹ ਬਾਹਰ ਨਹੀਂ ਆਇਆ ਤਾਂ ਮਕਾਨ ਮਾਲਕ ਨੇ ਉਸ ਦਾ ਦਰਵਾਜ਼ਾ ਖੜਕਾਇਆ ਪਰ ਉਹ ਨਹੀਂ ਖੁੱਲ੍ਹਿਆ। ਸ਼ੱਕ ਪੈਣ ’ਤੇ ਉਨ੍ਹਾਂ ਇਲਾਕੇ ਦੇ ਕੌਂਸਲਰ ਗੁਰਦੀਪ ਸਿੰਘ ਨੀਟੂ ਤੇ ਹੋਰਨਾਂ ਨੂੰ ਸੂਚਿਤ ਕੀਤਾ। ਥਾਣਾ ਡਵੀਜ਼ਨ ਨੰਬਰ-2 ਦੇ ਐਸਐਚਓ ਅੰਮ੍ਰਿਤਪਾਲ ਸਿੰਘ ਵੀ ਟੀਮ ਨਾਲ ਪੁੱਜੇ।
ਪੁਲਿਸ ਮੁਤਾਬਕ ਵਿਅਕਤੀ ਦੀ ਲਾਸ਼ ਦਰਵਾਜ਼ੇ ਨਾਲ ਲਟਕ ਰਹੀ ਸੀ। ਵਿਅਕਤੀ ਦੇ ਸਰੀਰ ‘ਤੇ ਲੇਡੀਜ਼ ਅੰਡਰ ਗਾਰਮੈਂਟਸ ਪਹਿਨੇ ਹੋਏ ਸਨ ਅਤੇ ਹੱਥ ਵੀ ਬੰਨੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਬਾਅਦ ‘ਚ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।
ਮਕਾਨ ਮਾਲਕ ਨੇ ਦੱਸਿਆ ਕਿ 3 ਦਿਨ ਪਹਿਲਾਂ ਵਿਨੋਦ ਦਾ ਜਨਮ ਦਿਨ ਸੀ। ਵਿਨੋਦ ਮੂਲ ਰੂਪ ਵਿੱਚ ਫਿਰੋਜ਼ਪੁਰ ਦੀ ਟੈਂਕ ਵਾਲੀ ਬਸਤੀ ਦਾ ਰਹਿਣ ਵਾਲਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸਦਾ ਇੱਕ ਬੇਟਾ ਅਤੇ ਬੇਟੀ ਹੈ। ਉਹ ਈਸਾ ਨਗਰੀ ਵਿੱਚ ਆਪਣੇ ਰਿਸ਼ਤੇਦਾਰ ਸੁਲੇਮਾਨ ਦੇ ਘਰ ਖਾਣਾ ਖਾਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...