August 3, 2026, 12:35 am
----------- Advertisement -----------
HomeNewsEntertainmentਐਕਸੀਡੈਂਟ ਤੋਂ ਬਾਅਦ ਫੇਮ ਸਹਿਦੇਵ ਦਿਰਦੋ ਦੀ ਸਿਹਤ ’ਚ ਸੁਧਾਰ, ਹੱਥ ਜੋੜ...

ਐਕਸੀਡੈਂਟ ਤੋਂ ਬਾਅਦ ਫੇਮ ਸਹਿਦੇਵ ਦਿਰਦੋ ਦੀ ਸਿਹਤ ’ਚ ਸੁਧਾਰ, ਹੱਥ ਜੋੜ ਕੇ ਕੀਤਾ ਫੈਨਜ਼ ਦਾ ਧੰਨਵਾਦ

Published on

----------- Advertisement -----------

ਸਹਿਦੇਵ ਦਿਰਦੋ ਨੂੰ ਕੌਣ ਨਹੀਂ ਜਾਣਦਾ? ਹਾਲ ਹੀ ਵਿੱਚ 28 ਦਸੰਬਰ ਨੂੰ ਸਹਿਦੇਵ ਦਾ ਐਕਸੀਡੈਂਟ ਹੋਇਆ ਸੀ। ਇਸ ਹਾਦਸੇ ਵਿੱਚ ਸਹਿਦੇਵ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਸੀ । ਸੋਸ਼ਲ ਮੀਡੀਆ ‘ਤੇ ਜਿਵੇਂ ਹੀ ਉਸ ਬਾਰੇ ਪਤਾ ਲੱਗਾ ਤਾਂ ਲੋਕਾਂ ਨੇ ਉਸ ਲਈ ਦੁਆਵਾਂ ਕੀਤੀਆਂ ਅਤੇ ਉਸ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਸਹਿਦੇਵ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸਹਿਦੇਵ ਹੁਣ ਠੀਕ ਹੋ ਗਏ ਹਨ। ਰਿਕਵਰੀ ਤੋਂ ਬਾਅਦ ਸਹਿਦੇਵ ਨੇ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ ਕਰਕੇ ਪ੍ਰਸ਼ੰਸਕਾਂ ਤੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ।

https://www.instagram.com/reel/CYl0v81rdJn/?utm_source=ig_embed&ig_rid=2ab1ce90-03de-43c2-b2ba-5d1f3ea0f3e0

ਸਹਿਦੇਵ ਨੇ ਕੈਪਸ਼ਨ ਲਿਖੀ, ‘ਸ਼ਬਦ ਕਾਫੀ ਨਹੀਂ ਹੋਣਗੇ। ਤੁਹਾਡਾ ਸਾਰਿਆਂ ਦਾ ਦੁਆਵਾਂ ਲਈ ਧੰਨਵਾਦ। ਦਿਲ ਤੋਂ ਡਾਕਟਰ ਦੇਵੇਂਦਰ ਨਾਇਕ ਸਰ ਦਾ ਧੰਨਵਾਦ।’ ਵੀਡੀਓ ’ਚ ਸਹਿਦੇਵ ਹੱਥ ਜੋੜ ਕੇ ਸਾਰਿਆਂ ਦਾ ਧੰਨਵਾਦ ਅਦਾ ਕਰ ਰਹੇ ਹਨ। ਸਹਿਦੇਵ ਨੂੰ ਇੰਝ ਹੱਸਦਾ ਦੇਖ ਉਸ ਦੇ ਚਾਹੁਣ ਵਾਲਿਆਂ ਦੀ ਖ਼ੁਸ਼ੀ ਦਾ ਟਿਕਾਣਾ ਨਹੀਂ ਹੈ। ਸਹਿਦੇਵ ਨੂੰ ਦੇਖ ਕੇ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਹੁਣ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ। ਵੀਡੀਓ ‘ਚ ਸਹਿਦੇਵ ਬਹੁਤ ਹੀ ਪਿਆਰੇ ਲੱਗ ਰਹੇ ਹਨ। ਵੀਡੀਓ ‘ਚ ਉਹ ਕਹਿੰਦੇ ਨਜ਼ਰ ਆ ਰਹੇ ਹਨ, ‘ਨਮਸਕਾਰ, ਮੈਂ ਸਹਿਦੇਵ ਹਾਂ, ਮੈਂ ਹੁਣ ਪੂਰੀ ਤਰ੍ਹਾਂ ਠੀਕ ਹੋ ਗਿਆ ਹਾਂ। ਆਪ ਸਭ ਦੀਆਂ ਦੁਆਵਾਂ ਲਈ ਧੰਨਵਾਦ, ਡਾਕਟਰਾਂ ਅਤੇ ਸਟਾਫ਼ ਦਾ ਬਹੁਤ ਬਹੁਤ ਧੰਨਵਾਦ। ਸਹਿਦੇਵ ਦੀ ਇਸ ਪੋਸਟ ‘ਤੇ ਰੈਪਰ ਬਾਦਸ਼ਾਹ ਨੇ ਵੀ ਕਮੈਂਟ ਕੀਤਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਵੀ ਉਸ ਦੇ ਠੀਕ ਹੋਣ ‘ਤੇ ਆਪਣੇ-ਆਪਣੇ ਤਰੀਕੇ ਨਾਲ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...