November 25, 2026, 1:40 pm
----------- Advertisement -----------
HomeNewsBreaking Newsਨਸ਼ਾ ਤਸਕਰਾਂ ਅਤੇ STF ਵਿਚਾਲੇ ਮੁਕਾਬਲਾ, ਨਾਕੇ 'ਤੇ ਰੁਕਣ ਲਈ ਕਿਹਾ ਤਾਂ...

ਨਸ਼ਾ ਤਸਕਰਾਂ ਅਤੇ STF ਵਿਚਾਲੇ ਮੁਕਾਬਲਾ, ਨਾਕੇ ‘ਤੇ ਰੁਕਣ ਲਈ ਕਿਹਾ ਤਾਂ ਕੀਤੀ ਫਾਈ-ਰਿੰਗ

Published on

----------- Advertisement -----------
  • ਗੱਡੀ ਉੱਤੇ ਚੜ੍ਹਾਉਣ ਦੀ ਵੀ ਕੀਤੀ ਕੋਸ਼ਿਸ਼
  • ਪੁਲਿਸ ਨੇ 1 ਕੀਤਾ ਗ੍ਰਿਫਤਾਰ, 2 ਫਰਾਰ

ਲੁਧਿਆਣਾ, 10 ਜੂਨ 2023 – ਲੁਧਿਆਣਾ ਦੇ ਨੀਲੋਂ-ਕੋਹਾਡਾ ਰੋਡ ‘ਤੇ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰਿੰਗ ਕਰਨ ਤੋਂ ਪਹਿਲਾਂ ਮੁਲਜ਼ਮਾਂ ਨੇ ਭੱਜਣ ਲਈ ਟੀਮ ਦੇ ਉੱਪਰ ਕਾਰ ਚੜ੍ਹਾਉਣ ਦੀ ਕੋਸ਼ਿਸ਼ ਵੀ ਕੀਤੀ। ਪੁਲਸ ਨੇ ਕੁਝ ਘੰਟਿਆਂ ‘ਚ ਹੀ ਇਕ ਦੋਸ਼ੀ ਨੂੰ ਫੜ ਲਿਆ, ਜਦਕਿ ਬਾਕੀ ਦੋ ਫਰਾਰ ਹੋ ਗਏ। ਬਦਮਾਸ਼ਾਂ ਨੇ ਪੁਲਿਸ ‘ਤੇ 8 ਰਾਊਂਡ ਫਾਇਰ ਕੀਤੇ।

ਫੜੇ ਗਏ ਮੁਲਜ਼ਮ ਦੀ ਪਛਾਣ ਸਮਰਾਲਾ ਦੇ ਪਿੰਡ ਘੁਲਾਲ ਦੇ ਰਹਿਣ ਵਾਲੇ ਸੰਦੀਪ ਸਿੰਘ ਵਜੋਂ ਹੋਈ ਹੈ। ਉਸ ਦੇ ਦੋ ਸਾਥੀਆਂ ਦੀ ਪਛਾਣ ਸਿਮਰਨਪ੍ਰੀਤ ਸਿੰਘ ਮਾਂਗਟ ਉਰਫ਼ ਸਿੰਮਾ ਵਾਸੀ ਪਿੰਡ ਘੁਲਾਲ ਅਤੇ ਬਲਵਿੰਦਰ ਸਿੰਘ ਵਾਸੀ ਪਿੰਡ ਨੀਲੋਂ ਕਲਾਂ ਵਜੋਂ ਹੋਈ ਹੈ। ਸੰਦੀਪ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਿਮਰਨਪ੍ਰੀਤ ਸਿੰਘ ਅਤੇ ਬਲਵਿੰਦਰ ਦਾ ਜੀਜਾ ਹੈ। ਦੋਵੇਂ ਮਿਲ ਕੇ ਨਸ਼ਾ ਵੇਚਦੇ ਹਨ। ਉਨ੍ਹਾਂ ਲੋਕਾਂ ਨੇ ਉਸ ਨੂੰ ਨਸ਼ਾ ਸਪਲਾਈ ਕਰਨ ਲਈ ਰੱਖਿਆ ਹੋਇਆ ਹੈ।

ਐਸਟੀਐਫ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵੈਗਨਰ ਕਾਰ ਵਿੱਚ ਨਸ਼ਾ ਤਸਕਰ ਨਸ਼ੇ ਦੀ ਸਪਲਾਈ ਕਰਨ ਲਈ ਆ ਰਹੇ ਹਨ। ਇਸ ’ਤੇ ਨਾਕਾਬੰਦੀ ਕੀਤੀ। ਨਾਕਾਬੰਦੀ ਦੌਰਾਨ ਇੱਕ ਕਾਰ ਆਈ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਕਾਰ ਸਵਾਰਾਂ ਨੇ ਕਾਰ ਨਹੀਂ ਰੋਕੀ ਅਤੇ ਟੀਮ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਰ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ 2 ਤੋਂ 3 ਗੋਲੀਆਂ ਚਲਾਈਆਂ।

ਇਸ ਤੋਂ ਬਾਅਦ ਪੁਲਿਸ ਨੇ ਇੱਕ ਤਸਕਰ ਨੂੰ ਫੜ ਲਿਆ। ਜਿਸ ਕੋਲੋਂ ਪੁਲਿਸ ਨੇ 32 ਬੋਰ ਦੇ 2 ਕਾਰਤੂਸ, 9 ਐਮ.ਐਮ. ਦੇ 4 ਕਾਰਤੂਸ ਅਤੇ .32 ਬੋਰ ਦੇ 2 ਕਾਰਤੂਸ, 20 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਤੋਲਣ ਵਾਲੀ ਮਸ਼ੀਨ, ਗੋਲੀਆਂ ਅਤੇ ਇਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ |

ਥਾਣਾ ਕੂੰਮਕਲਾਂ ਦੇ ਐਸਐਚਓ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 307, 34, ਐਨਡੀਪੀਐਸ ਐਕਟ ਦੀ ਧਾਰਾ 21-29, 61, 85, ਅਸਲਾ ਧਾਰਾ 25, 27, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਕਟ.. ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...