ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਕਸਬੇ ਦੇ ਪਿੰਡ ਬੁਰਜ ਸਿੰਧਵਾ ਵਿੱਚ ਸ਼ਨੀਵਾਰ ਸਵੇਰੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਇੱਕ ਡਾਕਟਰ ਦਾ ਕਤਲ ਕਰ ਦਿੱਤਾ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੇ ਮੁੱਖ ਅਫਸਰ ਸੁਖਦੇਵ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਪਰਮਿੰਦਰ ਕੌਰ ਨੇ ਸ਼ਿਕਾਇਤ ਦਿੱਤੀ ਹੈ। ਸ਼ਨੀਵਾਰ ਤੜਕੇ 3 ਵਜੇ ਦੇ ਕਰੀਬ 3 ਨਕਾਬਪੋਸ਼ ਵਿਅਕਤੀ ਘਰ ਦੇ ਪਿੱਛੇ ਵਾਲੀ ਕੰਧ ਟੱਪ ਕੇ ਅੰਦਰ ਦਾਖਲ ਹੋਏ। ਉਹ ਦੋਵੇਂ ਸੁੱਤੇ ਪਏ ਸਨ ਪਰ ਲੁਟੇਰਿਆਂ ਨੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਜਗਾ ਦਿੱਤਾ।
ਪਰਮਿੰਦਰ ਅਨੁਸਾਰ ਲੁਟੇਰਿਆਂ ਨੇ ਉਨ੍ਹਾਂ ਤੋਂ 5 ਲੱਖ ਰੁਪਏ ਦੀ ਮੰਗ ਕੀਤੀ, ਪਰ ਘਰ ਵਿਚ ਜ਼ਿਆਦਾ ਪੈਸੇ ਨਹੀਂ ਸਨ, ਜਿਸ ‘ਤੇ ਲੁਟੇਰਿਆਂ ਨੇ ਉਸ ਦੇ ਪਤੀ ਸੁਖਵਿੰਦਰ ਨਾਲ ਲੜਾਈ ਸ਼ੁਰੂ ਕਰ ਦਿੱਤੀ। ਲੁਟੇਰਿਆਂ ਨੇ ਰਾਡਾਂ ਨਾਲ ਹਮਲਾ ਕਰਕੇ ਸੁਖਵਿੰਦਰ ਸਿੰਘ ਨੂੰ ਜ਼ਖਮੀ ਕਰ ਦਿੱਤਾ। ਇਨਾ ਹੀ ਨਹੀਂ ਜਾਂਦੇ ਸਮੇਂ ਲੁਟੇਰੇ ਘਰ ‘ਚ ਪਏ 30 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਪਰਮਿੰਦਰ ਕੌਰ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਪਰ ਉਦੋਂ ਤੱਕ ਸੁਖਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਅਤੇ ਮਾਮਲਾ ਦਰਜ ਕਰ ਲਿਆ।
----------- Advertisement -----------
ਮਲੋਟ ‘ਚ ਤਿੰਨ ਅਣਪਛਾਤੇ ਲੁਟੇਰਿਆਂ ਵੱਲੋਂ ਡਾਕਟਰ ਦਾ ਕ+ਤ+ਲ
Published on
----------- Advertisement -----------
----------- Advertisement -----------












