October 14, 2026, 5:22 pm
----------- Advertisement -----------
HomeNewsBreaking Newsਅਬੋਹਰ 'ਚ ਭਾਰੀ ਮੀਂਹ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੀ...

ਅਬੋਹਰ ‘ਚ ਭਾਰੀ ਮੀਂਹ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

Published on

----------- Advertisement -----------

ਅਬੋਹਰ ‘ਚ ਸ਼ਨੀਵਾਰ ਦੁਪਹਿਰ ਨੂੰ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਬਾਰਿਸ਼ ਸ਼ੁਰੂ ਹੋ ਗਈ, ਜਿਸ ਕਾਰਨ ਲੋਕਾਂ ਨੇ ਬੇਸ਼ੱਕ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਪਰ ਇਲਾਕੇ ਦੇ ਵੱਖ-ਵੱਖ ਪਿੰਡਾਂ ‘ਚ ਗੜੇਮਾਰੀ ਦੇ ਨਾਲ-ਨਾਲ ਤੇਜ਼ ਬਾਰਿਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਕਿਉਂਕਿ ਪਹਿਲਾਂ ਵੀ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ। ਤਾਜ਼ਾ ਜਾਣਕਾਰੀ ਮੁਤਾਬਿਕ ਦਾਨੇਵਾਲਾ, ਡੰਗਰਖੇੜਾ, ਗਿੱਦੜਾਂਵਾਲੀ, ਮੌਜਗੜ੍ਹ ਆਦਿ ਥਾਵਾਂ ‘ਤੇ ਗੜੇਮਾਰੀ ਹੋਈ ਹੈ।
ਮੌਸਮ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 10 ਜੂਨ ਦੀ ਅੱਧੀ ਰਾਤ ਤੋਂ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕਈ ਜ਼ਿਲ੍ਹਿਆਂ ’ਚ ਗਰਜ ਨਾਲ ਛਿੱਟੇ ਪੈਣ ਅਤੇ ਬੂੰਦਾਂਬਾਦੀ ਦੀ ਸੰਭਾਵਨਾ ਹੈ। ਇਸ ਕਾਰਨ ਦਿਨ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...