June 27, 2026, 9:19 am
----------- Advertisement -----------
HomeNewsLatest Newsਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮੌੜ...

ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਦੇ ਪਾਰਟੀ ਵਰਕਰਾਂ ਦੀਆਂ ਇੱਛਾਵਾਂ ਦੀ ਕਦਰ ਕਰਦਿਆਂ ਅੱਜ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਜੀ ਮਲੂਕਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ। ਇਹ ਐਲਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ‘ਚ ਗੁਰਦੁਆਰਾ ਤਿੱਤਰਸਰ ਸਾਹਿਬ, ਮੌੜ ਵਿਖੇ ਹਲਕਾ ਮੌੜ ਦੀ ਸੰਗਤ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤਾ।
ਦੱਸ ਦਈਏ ਕਿ ਹਲਕਾ ਮੌੜ ਦੀ ਸੰਗਤ ਵੱਲੋਂ ਸਵ. ਪਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ,ਮੌੜ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪਰਕਾਸ਼ ਸਿੰਘ ਬਾਦਲ ਨੇ ਇਸ ਰੇਤਲੇ ਇਲਾਕੇ ਵਿੱਚ ਕੱਸੀਆਂ ਤੇ ਪੱਕੇ ਖਾਲ ਬਣਵਾ ਕੇ, ਟਿਊਬਵੈੱਲ ਕੁਨੈਕਸ਼ਨ ਦੇ ਕੇ ਇਲਾਕੇ ਨੂੰ ਬਾਗਾਂ ਅਤੇ ਫਸਲਾਂ ਦੀ ਰਿਕਾਰਡ ਤੋੜ ਪੈਦਾਵਾਰ ਵਾਲਾ ਇਲਾਕਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਅੱਜ ਇਲਾਕੇ ਦੇ ਲੋਕਾਂ ਵੱਲੋਂ ਆਪਣੇ ਮਰਹੂਮ ਨੇਤਾ ਦੇ ਅਪਣੱਤ ਭਰੇ ਮਿਲਾਪੜੇ ਸੁਭਾਅ ਅਤੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਦਿੱਤੇ ਗਏ ਸਤਿਕਾਰ ਅਤੇ ਮਾਣ ਲਈ ਮੈਂ ਸਭ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੈਂ ਵਾਅਦਾ ਕਰਦਾ ਹਾਂ ਕਿ ਬਾਦਲ ਸਾਬ੍ਹ ਦੇ ਹਰ ਸੁਪਨੇ ਨੂੰ ਪੂਰਾ ਕਰਨ ਅਤੇ ਆਪ ਸਭ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਦਿਨ ਰਾਤ ਇੱਕ ਕਰ ਦੇਵਾਂਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...