September 18, 2026, 6:50 pm
----------- Advertisement -----------
HomeNewsBreaking Newsਅੰਮ੍ਰਿਤਸਰ: ਸਰਹੱਦ 'ਤੇ ਪੈਂਦੇ ਪਿੰਡ 'ਚੋਂ ਵਿਸਫੋਟਕ ਸਮੱਗਰੀ ਬਰਾਮਦ, ਇਲਾਕਾ ਛਾਉਣੀ 'ਚ...

ਅੰਮ੍ਰਿਤਸਰ: ਸਰਹੱਦ ‘ਤੇ ਪੈਂਦੇ ਪਿੰਡ ‘ਚੋਂ ਵਿਸਫੋਟਕ ਸਮੱਗਰੀ ਬਰਾਮਦ, ਇਲਾਕਾ ਛਾਉਣੀ ‘ਚ ਤਬਦੀਲ

Published on

----------- Advertisement -----------

ਅੰਮ੍ਰਿਤਸਰ , 14 ਜਨਵਰੀ 2022 – ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਆ ਕਲਾਂ ਤੋਂ ਅੱਜ ਸਵੇਰੇ ਸੁਰੱਖਿਆ ਬਲਾਂ (ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਲਈ ਵਰਤੀ ਜਾਣੀ ਸੀ। ਸੂਤਰਾਂ ਅਨੁਸਾਰ ਇਹ ਵਿਸਫੋਟਕ ਸਮੱਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ।

ਅੰਮ੍ਰਿਤਸਰ ਦੇ ਅਟਾਰੀ ਇਲਾਕੇ ਦਾ ਪਿੰਡ ਧਨੋਆ ਕਲਾਂ ਸਰਹੱਦ ‘ਤੇ ਸਥਿਤ ਹੈ ਅਤੇ ਇਹ ਧਮਾਕਾਖੇਜ਼ ਸਮੱਗਰੀ ਪਿੰਡ ਦੀ ਮੁੱਖ ਸੜਕ ਤੋਂ ਮਿਲੀ ਸੀ। ਐਸਟੀਐਫ ਨੂੰ ਇਸ ਦੀ ਸੂਚਨਾ ਮਿਲੀ ਅਤੇ ਸਵੇਰੇ ਟੀਮ ਨੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪਿੰਡ ‘ਚੋਂ ਧਮਾਕਾਖੇਜ਼ ਸਮੱਗਰੀ ਬਰਾਮਦ ਹੋਣ ਦੀ ਸੂਚਨਾ ਪੁਖਤਾ ​​ਹੈ ਅਤੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਕੋਈ ਵੀ ਐਸਟੀਐਫ ਅਧਿਕਾਰੀ ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ ਹੈ ਕਿ ਕਿੰਨਾ ਵਿਸਫੋਟਕ ਮਿਲਿਆ ਹੈ ਅਤੇ ਕਿੰਨੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।

ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ। ਸਥਾਨਕ ਪੁਲਿਸ ਅਤੇ ਐਸਟੀਐਫ ਬਲਾਂ ਨੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਬੰਬ ਨਕਾਰਾ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...