October 14, 2026, 5:23 pm
----------- Advertisement -----------
HomeNewsLatest NewsBiporjoy ਆਉਣ ਵਾਲੇ ਘੰਟਿਆਂ 'ਚ ਬਣ ਜਾਵੇਗਾ ਬਹੁਤ ਖਤਰਨਾਕ ਚੱਕਰਵਾਤੀ ਤੂਫਾਨ, ਇਨ੍ਹਾਂ...

Biporjoy ਆਉਣ ਵਾਲੇ ਘੰਟਿਆਂ ‘ਚ ਬਣ ਜਾਵੇਗਾ ਬਹੁਤ ਖਤਰਨਾਕ ਚੱਕਰਵਾਤੀ ਤੂਫਾਨ, ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ

Published on

----------- Advertisement -----------

ਸਮੁੰਦਰੀ ਤੱਟੀ ਇਲਾਕਿਆਂ ‘ਚ ਇਕ ਵਾਰ ਫਿਰ ਚੱਕਰਵਾਤੀ ਤੂਫਾਨ ‘ਬਿਪਰਜੋਏ’ ਦਾ ਖ਼ਤਰਾ ਮੰਡਰਾ ਰਿਹਾ ਹੈ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਬਿਪਰਜੋਏ ਅੱਜ ਹੋਰ ਵੀ ਭਿਆਨਕ ਰੂਪ ਧਾਰਨ ਕਰ ਸਕਦਾ ਹੈ। ਇਹ ਅਗਲੇ ਛੇ ਘੰਟਿਆਂ ਦੌਰਾਨ ਇੱਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫਾਨ (VSCS) ਵਿੱਚ ਬਦਲ ਜਾਵੇਗਾ। ਇਸ ਤੂਫਾਨ ਦਾ ਅਸਰ ਕਈ ਤੱਟਵਰਤੀ ਇਲਾਕਿਆਂ ‘ਚ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਤੂਫਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਐਤਵਾਰ ਨੂੰ ਜਾਣਕਾਰੀ ਦਿੰਦੇ ਹੋਏ, ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਪੂਰਬੀ-ਮੱਧ ਅਰਬ ਸਾਗਰ ‘ਤੇ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਬਿਪਰਜੋਏ ਅਗਲੇ ਛੇ ਘੰਟਿਆਂ ਦੇ ਅੰਦਰ ਇੱਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਬਦਲਣ ਦਾ ਅਸਰ ਪਾਕਿਸਤਾਨ ਤੱਕ ਦੇਖਣ ਨੂੰ ਮਿਲੇਗਾ। 15 ਜੂਨ ਤੱਕ ਇਹ ਖ਼ਤਰਨਾਕ ਤੂਫਾਂਨ ਪਾਕਿਸਤਾਨ ਅਤੇ ਇਸ ਦੇ ਨਾਲ ਲੱਗਦੇ ਤੱਟ ਤੱਕ ਪਹੁੰਚ ਜਾਵੇਗਾ।
ਦੱਸ ਦਈਏ ਕਿ ਗੁਜਰਾਤ, ਮਹਾਰਾਸ਼ਟਰ, ਗੋਆ ਅਤੇ ਹੋਰ ਤੱਟਵਰਤੀ ਖੇਤਰਾਂ ਨੂੰ ਸ਼ਨੀਵਾਰ ਨੂੰ ਅਲਰਟ ‘ਤੇ ਰੱਖਿਆ ਗਿਆ ਸੀ ਕਿਉਂਕਿ ਮੌਸਮ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਸੀ ਕਿ ਅਗਲੇ 24 ਘੰਟਿਆਂ ਵਿੱਚ ਅਰਬ ਸਾਗਰ ਵਿੱਚ ‘ਬਿਪਰਜੋਏ’ ਤੇਜ਼ ਹੋ ਜਾਵੇਗਾ। ਅਰਬ ਸਾਗਰ ਦੇ ਤੱਟ ‘ਤੇ ਵਲਸਾਡ ਦੇ ਤਿਥਲ ਬੀਚ ਨੂੰ ਉੱਚੀਆਂ ਲਹਿਰਾਂ ਦੇਖਣ ਤੋਂ ਬਾਅਦ 14 ਜੂਨ ਤੱਕ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਚਾਰ ਦਿਨਾਂ ਵਿੱਚ ਦੱਖਣੀ ਭਾਰਤੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿੱਥੇ ਕੇਰਲ ਅਤੇ ਤੱਟਵਰਤੀ ਕਰਨਾਟਕ ਵਿੱਚ ਸੋਮਵਾਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...