ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ ‘ਚ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਇੱਕ ਹਵਾਲਾਤੀ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਹਵਾਲਾਤੀ ਸਲੀਮ ਵਾਸੀ ਫਿਰੋਜ਼ਪੁਰ ਕੋਲੋਂ ਕੀਪੈਡ ਵਾਲਾ ਫ਼ੋਨ ਬਰਾਮਦ ਹੋਇਆ। ਥਾਣਾ ਸਿਟੀ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਜੇਲ੍ਹ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਤੱਕ ਪਹੁੰਚ ਰਹੇ ਮੋਬਾਈਲ ਫੋਨਾਂ ’ਤੇ ਸੂਬਾ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ, ਜਿਸ ਤਹਿਤ ਫਿਰੋਜ਼ਪੁਰ ਜੇਲ੍ਹ ਦੇ ਸੁਪਰਡੈਂਟ ਨੂੰ ਬਦਲ ਦਿੱਤਾ ਗਿਆ ਸੀ।
----------- Advertisement -----------
ਫਿਰੋਜ਼ਪੁਰ ਕੇਂਦਰੀ ਜੇਲ ‘ਚੋਂ ਫਿਰ ਮਿਲਿਆ ਮੋਬਾਇਲ ਫੋਨ, ਪੁਲਸ ਨੇ ਦਰਜ ਕੀਤੀ FIR
Published on
----------- Advertisement -----------
----------- Advertisement -----------












