September 29, 2026, 5:46 pm
----------- Advertisement -----------
HomeNewsLatest Newsਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ...

ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

Published on

----------- Advertisement -----------

ਚੰਡੀਗੜ੍ਹ, 11 ਜੂਨ: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ। ਸਪੀਕਰ ਸੰਧਵਾਂ ਨਾਲ ਮੀਟਿੰਗ ਦੌਰਾਨ ਡਾ. ਢਿੱਲੋਂ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਮਹਿਸੂਸ ਹੋਇਆ ਕਿ ਸਿਰਫ਼ ਭਾਰਤ ਦੇਸ਼ ਨੂੰ ਹੀ 40 ਲੱਖ ਤੋਂ ਜ਼ਿਆਦਾ ਨਰਸਾਂ ਦੀ ਜ਼ਰੂਰਤ ਹੈ ਅਤੇ ਵਿਦੇਸ਼ਾਂ ’ਚ ਵੀ ਨਰਸਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਮੰਗ ਵੱਧ ਰਹੀ ਹੈ, ਇਸ ਲਈ ਨਰਸਿੰਗ ਦੇ ਕਿੱਤੇ ਨੂੰ ਨੌਜਵਾਨ ਅਹਿਮੀਅਤ ਦੇ ਰਹੇ ਹਨ ਅਤੇ ਇਹ ਪੰਜਾਬ ਭਰ ਵਿੱਚ ਉੱਭਰ ਕੇ ਸਾਹਮਣੇ ਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਵੱਲੋਂ ਨਰਸਿੰਗ ਦੀ ਪੜ੍ਹਾਈ ਕਰਨ ਵਾਲੇ ਹਰ ਵਿਦਿਆਰਥੀ ਲਈ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦਿੱਲੀ, ਯੂ.ਪੀ, ਬਿਹਾਰ, ਮਹਾਂਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਪੰਜਾਬ ’ਚ ਆਉਣ ਤੋਂ ਸੰਕੋਚ ਕਰਨਗੇ। ਇਸ ਨਾਲ ਜਿੱਥੇ ਸਰਕਾਰ ਦੀ ਕਰੋੜਾਂ ਰੁਪਏ ਦੀ ਆਮਦਨ ਪ੍ਰਭਾਵਿਤ ਹੋਵੇਗੀ, ਉੱਥੇ ਨਰਸਿੰਗ ਕਾਲਜ ਵੀ ਆਰਥਿਕ ਸੰਕਟ ਦਾ ਸ਼ਿਕਾਰ ਹੋ ਸਕਦੇ ਹਨ। ਨਰਸਿੰਗ ਕਾਲਜਾਂ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੁੱਦੇ ਬਾਰੇ ਛੇਤੀ ਹੀ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...