November 6, 2026, 12:13 am
----------- Advertisement -----------
HomeNewsLatest Newsਟੈਸਟ ਨਾਲ ਸ਼ੁਰੂ ਹੋਵੇਗਾ ਭਾਰਤ ਦਾ ਵੈਸਟਇੰਡੀਜ਼ ਦੌਰਾ : 12 ਜੁਲਾਈ ਨੂੰ...

ਟੈਸਟ ਨਾਲ ਸ਼ੁਰੂ ਹੋਵੇਗਾ ਭਾਰਤ ਦਾ ਵੈਸਟਇੰਡੀਜ਼ ਦੌਰਾ : 12 ਜੁਲਾਈ ਨੂੰ ਪਹਿਲਾ ਮੈਚ, 27 ਜੁਲਾਈ ਤੋਂ 3 ਵਨਡੇ; ਟੀਮ ਪੰਜ ਟੀ-20 ਵੀ ਖੇਡੇਗੀ

Published on

----------- Advertisement -----------

ਭਾਰਤੀ ਕ੍ਰਿਕਟ ਟੀਮ ਦੇ ਵੈਸਟਇੰਡੀਜ਼ ਦੌਰੇ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 12 ਜੁਲਾਈ ਨੂੰ ਖੇਡਿਆ ਜਾਵੇਗਾ। 27 ਜੁਲਾਈ ਤੋਂ 3 ਵਨਡੇ ਅਤੇ 5 ਟੀ-20 ਮੈਚਾਂ ਦੀ ਸੀਰੀਜ਼ 3 ਅਗਸਤ ਤੋਂ ਸ਼ੁਰੂ ਹੋਵੇਗੀ। ਟੀਮ ਇੰਡੀਆ ਦਾ ਵੈਸਟਇੰਡੀਜ਼ ਦੌਰਾ 13 ਅਗਸਤ ਨੂੰ 5ਵੇਂ ਟੀ-20 ਨਾਲ ਖਤਮ ਹੋਵੇਗਾ।

ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਇਕ ਮਹੀਨੇ ਤੱਕ ਕ੍ਰਿਕਟ ਨਹੀਂ ਖੇਡੇਗੀ। ਟੀਮ ਜੁਲਾਈ ਦੇ ਪਹਿਲੇ ਹਫ਼ਤੇ ਵੈਸਟਇੰਡੀਜ਼ ਲਈ ਰਵਾਨਾ ਹੋਵੇਗੀ। ਪਹਿਲਾ ਟੈਸਟ ਮੈਚ ਇੱਥੇ ਡੋਮਿਨਿਕਾ ਦੇ ਵਿੰਡਸਰ ਪਾਰਕ ਵਿੱਚ 12 ਤੋਂ 16 ਜੁਲਾਈ ਤੱਕ ਖੇਡਿਆ ਜਾਵੇਗਾ।

ਦੂਜਾ ਟੈਸਟ ਮੈਚ 20 ਤੋਂ 24 ਜੁਲਾਈ ਤੱਕ ਖੇਡਿਆ ਜਾਵੇਗਾ। ਦੂਜਾ ਟੈਸਟ ਮੈਚ ਤ੍ਰਿਨੀਦਾਦ ਦੇ ਕਵੀਂਸ ਪਾਰਕ ਓਵਲ ਮੈਦਾਨ ‘ਤੇ ਖੇਡਿਆ ਜਾਵੇਗਾ। ਦੋਵੇਂ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਣਗੇ।

ਟੈਸਟ ਸੀਰੀਜ਼ ਦੇ ਦੋ ਦਿਨ ਬਾਅਦ 3 ਮੈਚਾਂ ਦੀ ਵਨਡੇ ਸੀਰੀਜ਼ ਵੀ ਸ਼ੁਰੂ ਹੋਵੇਗੀ। 2 ਵਨਡੇ 27 ਅਤੇ 29 ਜੁਲਾਈ ਨੂੰ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਮੈਦਾਨ ‘ਤੇ ਖੇਡੇ ਜਾਣਗੇ। ਇਸ ਤੋਂ ਬਾਅਦ 1 ਅਗਸਤ ਨੂੰ ਤ੍ਰਿਨੀਦਾਦ ਅਤੇ ਟੋਬੈਗੋ ‘ਚ ਤੀਜਾ ਅਤੇ ਆਖਰੀ ਵਨਡੇ ਹੋਵੇਗਾ। ਵਨਡੇ ਸੀਰੀਜ਼ ਦੇ ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਣਗੇ।

5 ਮੈਚਾਂ ਦੀ ਟੀ-20 ਸੀਰੀਜ਼ ਵੀ ਤ੍ਰਿਨੀਦਾਦ ‘ਚ 3 ਅਗਸਤ ਤੋਂ ਸ਼ੁਰੂ ਹੋਵੇਗੀ। ਦੂਜਾ ਅਤੇ ਤੀਜਾ ਟੀ-20 ਮੈਚ 6 ਅਤੇ 8 ਅਗਸਤ ਨੂੰ ਗੁਆਨਾ ਵਿੱਚ ਹੋਵੇਗਾ। ਫਿਰ ਚੌਥਾ ਅਤੇ ਪੰਜਵਾਂ ਟੀ-20 ਮੈਚ 12 ਅਤੇ 13 ਅਗਸਤ ਨੂੰ ਅਮਰੀਕਾ ਦੇ ਲਾਡਰਹਿਲ ‘ਚ ਖੇਡਿਆ ਜਾਵੇਗਾ। ਟੀ-20 ਸੀਰੀਜ਼ ਦੇ ਸਾਰੇ ਮੈਚ ਰਾਤ 8 ਵਜੇ ਤੋਂ ਸ਼ੁਰੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...