May 3, 2026, 3:49 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Published on

----------- Advertisement -----------

ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਅਤੇ ਹੋਰਨਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਖੇ ਆਈ.ਪੀ.ਸੀ. ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ 13-02-2023 ਨੂੰ ਦਰਜ ਹੋਏ ਮਾਮਲੇ ਵਿੱਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਕਿਉਂਕਿ ਏ.ਐਸ.ਆਈ. ਭੁਪਿੰਦਰ ਸਿੰਘ ਇਸ ਕੇਸ ਦਾ ਪੜਤਾਲੀਆ ਅਫ਼ਸਰ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...