June 25, 2026, 7:46 am
----------- Advertisement -----------
HomeNewsBreaking Newsਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕ

ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 13 ਜੂਨ: ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ। ਇਹ ਵਿਚਾਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਮੰਤਰੀ ਨੇ ਯੂਨੀਅਨ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਯੂਨੀਅਨ ਵੱਲੋਂ ਰੱਖੀਆਂ ਮੰਗਾਂ ਵਿੱਚ ਸੀਨੀਆਰਤਾ ਸੂਚੀਆਂ ਨੂੰ ਅੱਪਡੇਟ ਕਰਨ, ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਦਿਹਾੜੀ ਦੇ ਆਧਾਰ ‘ਤੇ ਰੋਜ਼ਗਾਰ ਦੇਣ, ਗਰਮੀਆਂ ਤੇ ਸਰਦੀਆਂ ਦੇ ਮੌਸਮ ਲਈ ਵਰਦੀਆਂ, ਮੁੱਢਲੀ ਸਹਾਇਤਾ ਦੀ ਸਹੂਲਤ, ਢੁਕਵੇਂ ਸਾਜ਼ੋ-ਸਾਮਾਨ ਅਤੇ ਐਡਹਾਕ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ 5 ਤਰੀਕ ਤੱਕ ਤਨਖ਼ਾਹ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਸਬੰਧੀ ਮੰਗਾਂ ਸ਼ਾਮਲ ਸਨ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿੱਚ ਪਖਾਨੇ ਬਣਾਏ ਜਾ ਰਹੇ ਹਨ ਤਾਂ ਜੋ ਉੱਥੇ ਕੰਮ ਕਰਦੇ ਕਾਮਿਆਂ ਖਾਸ ਕਰਕੇ ਮਹਿਲਾਵਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕਟਾਰੂਚਕ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 29000 ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜੋ ਕਿ ਸਰਕਾਰ ਵੱਲੋਂ ਅਪਣਾਈ ਜਾ ਰਹੀ ਲੋਕ ਪੱਖੀ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...