July 27, 2026, 6:03 am
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ "ਵਾਹ ਜ਼ਿੰਦਗੀ !"...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼

Published on

----------- Advertisement -----------

ਚੰਡੀਗੜ੍ਹ, 14 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ “ਵਾਹ ਜ਼ਿੰਦਗੀ!” ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮਲੋਕ ਖਟਾਣਾ ਵੀ ਹਾਜ਼ਿਰ ਸਨ।

ਇਸ ਮੌਕੇ ਲੇਖਕ ਦੀ ਹੌਸਲਾ ਅਫਜ਼ਾਈ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਇਹ ਕਿਤਾਬ ਉਦਾਹਰਣਾਂ, ਨਿੱਜੀ ਤਜਰਬਿਆਂ ਅਤੇ ਛੋਟੀਆਂ-ਛੋਟੀਆਂ ਕਹਾਣੀਆਂ ਨਾਲ ਗੱਲ ਨੂੰ ਅੱਗੇ ਤੋਰਦੀ ਹੈ ਜਿਸ ਨਾਲ ਪਾਠਕ ਖੁਦ ਨੂੰ ਕਿਤਾਬ ਨਾਲ ਜੁੜਿਆ ਮਹਿਸੂਸ ਕਰਨਗੇ।

“ਵਾਹ ਜ਼ਿੰਦਗੀ !” ਕਿਤਾਬ 50 ਲੇਖਾਂ ਦਾ ਸੰਗ੍ਰਹਿ ਹੈ ਜਿਸ ਵਿਚ ਜੀਵਨ ਦੀਆਂ ਛੋਟੀਆਂ, ਸਧਾਰਣ ਤੇ ਆਮ ਗੱਲਾਂ, ਘਟਨਾਵਾਂ, ਸਮ੍ਰਿਤੀਆਂ ਅਤੇ ਯਾਦਾਂ ਨੂੰ ਰੌਚਕ ਲੇਖਣ ਸ਼ੈਲੀ ਨਾਲ ਪੇਸ਼ ਕੀਤਾ ਗਿਆ ਹੈ। ਛੋਟੇ-ਛੋਟੇ ਵਾਕ ਅਤੇ ਆਮ ਸ਼ਬਦਾਵਲੀ ਪਾਠਕਾਂ ਨੂੰ ਆਪਣੇ ਨਾਲ ਤੋਰੀ ਰੱਖਦੇ ਹਨ। ਲੇਖਕ ਅਨੁਸਾਰ ਇਹ ਕਿਤਾਬ ਪਾਠਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਤੋਂ ਇਲਾਵਾ ਕਿਤਾਬ ਵਿਚਲੀਆਂ ਬਹੁਤ ਸਾਰੀਆਂ ਗੱਲਾਂ, ਘਟਨਾਵਾਂ ਅਤੇ ਕਿੱਸੇ ਪਾਠਕ ਵਾਰ-ਵਾਰ ਪੜ੍ਹਨ ਲਈ ਮਜਬੂਰ ਹੋਣਗੇ।

ਜ਼ਿਕਰਯੋਗ ਹੈ ਕਿ ਖੰਨਾ ਨਿਵਾਸੀ ਨਰਿੰਦਰ ਪਾਲ ਸਿੰਘ ਜਗਦਿਓ ਪੰਜਾਬ ਸਰਕਾਰ ਵਿਚ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਦੇ ਤੌਰ ਉੱਤੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤੈਨਾਤ ਹਨ। ਪੰਜਾਬੀ ਅਖ਼ਬਾਰਾਂ ਵਿਚ ਮਿਡਲ ਲੇਖਕ ਵਜੋਂ ਉਨ੍ਹਾਂ ਦੀ ਪਹਿਲਾਂ ਹੀ ਚੰਗੀ ਪਛਾਣ ਹੈ। ਇਸ ਕਿਤਾਬ ਨੂੰ ਮੋਹਾਲੀ ਦੇ ਯੂਨੀਸਟਾਰ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਕੈਨੇਡਾ ਵਿੱਚ ਇਹ ਕਿਤਾਬ ਐਮਾਜ਼ੋਨ ਉੱਤੇ ਉਪਲੱਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...