June 15, 2026, 10:35 pm
----------- Advertisement -----------
HomeNewsLatest Newsਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਬਰਮਿੰਘਮ ’ਚ ਮੌ+ਤ

ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਬਰਮਿੰਘਮ ’ਚ ਮੌ+ਤ

Published on

----------- Advertisement -----------

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ ਦੀ ਬਰਮਿੰਘਮ ਵਿਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਪਿਛਲੇ ਦਿਨ ਹੀ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ। ਉਸ ਨੂੰ ਬਲੱਡ ਕੈਂਸਰ ਸੀ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਸੀ। ਜਿਸ ਕਾਰਨ ਉਸਦੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਸੀ। ਜਿਸ ਤੋਂ ਬਾਅਦ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਦੱਸ ਦਈਏ ਕਿ UK ਵਿੱਚ ਖੰਡਾ ਖਾਸ ਤੌਰ ‘ਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੀ ਲੰਡਨ ਯੂਨਿਟ ਦਾ ਮੁਖੀ ਹੈ ਅਤੇ ਕੁਲਵੰਤ ਸਿੰਘ ਖੁਖਰਾਣਾ ਦਾ ਪੁੱਤਰ ਹੈ। ਵਿਦੇਸ਼ ‘ਚ ਰਹਿੰਦਿਆਂ ਖਾਲਿਸਤਾਨ ਲਹਿਰ ਚਲਾ ਰਹੇ ਅਵਤਾਰ ਸਿੰਘ ਖੰਡਾ ਨੇ ਭਾਰਤੀ ਹਾਈ ਕਮਿਸ਼ਨ ‘ਤੇ ਤਿਰੰਗੇ ਦਾ ਅਪਮਾਨ ਕੀਤਾ ਸੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਐਨਆਈਏ ਦੀ ਜਾਂਚ ਵਿੱਚ ਇਹ ਵੀ ਸਾਫ਼ ਹੋ ਗਿਆ ਸੀ ਕਿ ਖੰਡਾ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਵੀ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਖੰਡਾ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਸੀ। ਖੰਡਾ ਦਾ ਜਨਮ 1988 ਵਿੱਚ ਰੋਡੇ ਪਿੰਡ ਵਿੱਚ ਹੋਇਆ। ਪਿਤਾ ਦਾ ਨਾਂ ਖਾਲਿਸਤਾਨੀ ਮੂਵਮੈਂਟ ਨਾਲ ਜੁੜਿਆ ਹੋਣ ਕਾਰਨ ਸੁਰੱਖਿਆ ਏਜੰਸੀ ਅਕਸਰ ਅਵਤਾਰ ਦੇ ਘਰ ਪੁੱਛਗਿੱਛ ਲਈ ਆਉਂਦੀਆ ਰਹਿੰਦੀਆ ਸਨ। ਇਸ ਕਾਰਨ ਉਸ ਦਾ ਪਰਿਵਾਰ ਪੰਜਾਬ ਵਿੱਚ ਕਦੇ ਪਟਿਆਲਾ, ਕਦੇ ਲੁਧਿਆਣਾ ਅਤੇ ਕਦੇ ਮੋਗਾ ਚ ਸ਼ਿਫਟ ਹੁੰਦਾ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...