June 13, 2026, 3:45 am
----------- Advertisement -----------
HomeNewsBreaking Newsਦਿੱਲੀ ਪੁਲਿਸ ਨੇ ਨਾਬਾਲਗ ਮਹਿਲਾ ਪਹਿਵਾਨ ਵੱਲੋਂ ਲਾਏ ਦੋਸ਼ਾਂ ਦਾ ਕੇਸ ਖਾਰਜ...

ਦਿੱਲੀ ਪੁਲਿਸ ਨੇ ਨਾਬਾਲਗ ਮਹਿਲਾ ਪਹਿਵਾਨ ਵੱਲੋਂ ਲਾਏ ਦੋਸ਼ਾਂ ਦਾ ਕੇਸ ਖਾਰਜ ਕਰਨ ਲਈ ਰਿਪੋਰਟ ਸੌਂਪੀ, ਅਗਲੀ ਸੁਣਵਾਈ 4 ਜੁਲਾਈ ਨੂੰ

Published on

----------- Advertisement -----------

ਨਵੀਂ ਦਿੱਲੀ, 15 ਜੂਨ, 2023: ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਨਾਬਾਲਗ ਨਾਲ ਜਿਣਸੀ ਸੋਸ਼ਣ ਕੀਤੇ ਜਾਣ ਦੇ ਮਾਮਲੇ ਵਿਚ ਦਰਜ ਐਫ ਆਈ ਆਰ ਰੱਦ ਕਰਨ ਦੀ ਰਿਪੋਰਟ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ 4 ਜੁਲਾਈ ਨੂੰਹੋਵੇਗੀ। ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਅਤੁਲ ਸ੍ਰੀਵਾਸਤਵ ਨੇ ਦੱਸਿਆ ਕਿ ਅਸੀਂ ਪੋਸਕੋ ਕੇਸ ਰੱਦ ਕਰਨ ਦੀ ਅੰਤਿਮ ਰਿਪੋਰਟ ਦਾਇਰ ਕੀਤੀਹੈ ਜਿਸਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੈ। ਇਸ ਨਾਬਾਲਗ ਦੇ ਪਿਤਾ ਨੇ ਪਿਛਲੇ ਇਕ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਸੀ ਕਿ ਉਹਨਾਂ ਨੇ ਪਹਿਲਾਂ ’ਗੁੱਸੇ ਵਿਚ’ ਦਾਇਰ ਕੀਤੇ ਝੂਠੇ ਮਾਮਲੇ ਵਿਚ ਆਪਣਾ ਬਿਆਨ ਦਰੁੱਸਤ ਕਰਵਾਇਆ ਹੈ।
ਓਲੰਪੀਅਨ ਬਜਰੰਗ ਪੂਨੀਆ ਨੇ ਬਾਅਦ ਵਿਚ ਦਾਅਵਾ ਕੀਤਾ ਸੀ ਕਿ ਲੜਕੀ ਦੇ ਪਿਤਾ ਨੇ ਦੱਸਿਆ ਹੈ ਕਿ ਉਹਨਾਂ ’ਤੇ ਬਹੁਤ ਦਬਾਅ ਬਣਾਇਆ ਗਿਆ ਤੇ ਸਾਰਾ ਪਰਿਵਾਰ ਡਿਪਰੈਸ਼ਨ ਵਿਚ ਹੈ। ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ 1000 ਸਫਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ ਜਿਸ ਵਿਚ ਉਸਦੇ ਖਿਲਾਫ ਜਿਣਸੀ ਸੋਸ਼ਣ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਲੜਕੀ ਦੀ ਪੱਤ ਲੁੱਟਣ ਲਈ ਅਪਰਾਧਿਕ ਤਾਕਤ ਦੀ ਵਰਤੋਂ ਕਰਨ ਵਰਗੇ ਦੋਸ਼ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...