June 1, 2026, 5:50 pm
----------- Advertisement -----------
HomeNewsLatest Newsਪੰਜਾਬ ਨੇ ਮੇਰੇ 'ਤੇ ਜਿਸ ਤਰ੍ਹਾਂ ਪਿਆਰ ਵਰਸਾਇਆ, ਉਸ ਤੋਂ ਸੁਖਬੀਰ ਬਾਦਲ...

ਪੰਜਾਬ ਨੇ ਮੇਰੇ ‘ਤੇ ਜਿਸ ਤਰ੍ਹਾਂ ਪਿਆਰ ਵਰਸਾਇਆ, ਉਸ ਤੋਂ ਸੁਖਬੀਰ ਬਾਦਲ ਨਿਰਾਸ਼ ਹੈ : ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ, 15 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਨਕਾਰੇ ਹੋਏ ਆਗੂਆਂ, ਜਿਨ੍ਹਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨ੍ਹਾਂ ਨੂੰ ਉਨ੍ਹਾਂ ਦੀ ਜ਼ੁਬਾਨ ਵਿੱਚ ਜਵਾਬ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ, ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਜ਼ਰੂਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫ਼ੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...