September 9, 2026, 7:01 pm
----------- Advertisement -----------
HomeNewsBreaking Newsਗੁਰੂਗ੍ਰਾਮ ਪੁਲਿਸ ਟੀਮ ਨੂੰ ਮਿਲੀ ਵੱਡੀ ਸਫ਼ਲਤਾ, 125 ਕਰੋੜ ਦੀ ਠੱਗੀ ਮਾਰਨ...

ਗੁਰੂਗ੍ਰਾਮ ਪੁਲਿਸ ਟੀਮ ਨੂੰ ਮਿਲੀ ਵੱਡੀ ਸਫ਼ਲਤਾ, 125 ਕਰੋੜ ਦੀ ਠੱਗੀ ਮਾਰਨ ਵਾਲੇ ਕੀਤੇ ਕਾਬੂ

Published on

----------- Advertisement -----------

ਗੁਰੂਗ੍ਰਾਮ ਪੁਲਿਸ ਟੀਮ ਨੇ ਗੁਰੂਗ੍ਰਾਮ ਵਿਚ ਐੱਨਐੱਨਸੀ ਕੈਂਪਸ ਵਿਚ ਕੰਸਟ੍ਰਕਸ਼ਨ ਦਾ ਠੇਕਾ ਦਿਵਾਉਣ ਦੇ ਨਾਂ ‘ਤੇ ਲਗਭਗ ਸਵਾ ਸੌ ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਮੁੱਖ ਦੋਸ਼ੀ ਸਣੇ ਬੀਐਸਐਫ ਦੇ ਡਿਪਟੀ ਕਮਾਂਡੈਂਟ ਅਤੇ ਬੈਂਕ ਮੈਨੇਜਰ ਵਜੋਂ ਕੰਮ ਕਰ ਰਹੀ ਉਸਦੀ ਭੈਣ ਅਤੇ ਤਿੰਨ ਹੋਰ ਸਾਥੀਆਂ ਸਮੇਤ ਠੱਗੀ ਮਾਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਟੀਮ ਵੱਲੋਂ ਦੋਸ਼ੀਆਂ ਤੋਂ ਕੁੱਲ 13 ਕਰੋੜ 81 ਲੱਖ 26 ਹਜ਼ਾਰ ਰੁਪਏ ਦੀ ਨਕਦੀ ਤੇ 6 ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਦੋਸ਼ੀਆਂ ਨੂੰ ਪੁਲਿਸ ਰਿਮਾਂਡ ਉਤੇ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਮੋਨੇਸ਼ ਇਸਰਾਨੀ ਨੇ ਦੱਸਿਆ ਕਿ ਪ੍ਰਵੀਨ ਯਾਦਵ ਪੁੱਤਰ ਕਮਲ ਸਿੰਘ, ਦਿਨੇਸ਼ ਮੋਹਨ ਸੋਰਖੀ, ਕਮਲ ਸਿੰਘ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਗਠਜੋੜ ਕਰਕੇ ਇਸ ਨੂੰ ਐੱਨ ਐੱਸ. ਜੀ. ਮਾਨੇਸਰ ਵਿਚ ਹਾਊਸਿੰਗ ਕੰਸਟ੍ਰਕਸ਼ਨ ਦਾ ਟੈਂਡਰ ਦਿਵਾਉਣ ਦੇ ਨਾਂ ਉਤੇ ਇਸ ਦੇ ਨਾਲ 64.49 ਕਰੋੜ ਰੁਪਏ ਦੀ ਠੱਗੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਬੀਐਸਐਫ ਅਧਿਕਾਰੀ ਖ਼ਿਲਾਫ਼ ਪਹਿਲੀ ਸ਼ਿਕਾਇਤ ਸਥਾਨਕ ਬਿਲਡਰ ਮੋਨੇਸ਼ ਇਰਾਨੀ ਨੇ 8 ਜਨਵਰੀ ਨੂੰ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਯਾਦਵ ਨੇ ਉਸ ਨੂੰ ਐਨਐਸਜੀ ਕੈਂਪਸ ਵਿੱਚ ਉਸਾਰੀ ਦਾ ਕੰਮ ਦਿਵਾਉਣ ਦੇ ਬਹਾਨੇ ਉਸ ਤੋਂ 65 ਕਰੋੜ ਰੁਪਏ ਲਏ ਸਨ।
ਇਸ ਤੋਂ ਬਾਅਦ 9 ਜਨਵਰੀ ਨੂੰ ਇੱਕ ਹੋਰ ਬਿਲਡਰ ਦਵਿੰਦਰ ਯਾਦਵ ਦੁਆਰਾ ਇੱਕ ਹੋਰ ਸ਼ਿਕਾਇਤ ਕੀਤੀ ਗਈ ਸੀ, ਜਿਸ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਯਾਦਵ ਨੇ ਇਸੇ ਬਹਾਨੇ ਉਸ ਤੋਂ 37 ਕਰੋੜ ਰੁਪਏ ਲਏ ਸਨ, ਰਾਓ ਨੇ ਕਿਹਾ, ਬਾਅਦ ਵਿੱਚ ਯਾਦਵ ਵਿਰੁੱਧ ਤਿੰਨ ਹੋਰ ਅਜਿਹੀਆਂ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...