September 12, 2026, 1:25 pm
----------- Advertisement -----------
HomePunjabbusinessਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਆ ਸਕਦੀ ਹੈ ਗਿਰਾਵਟ : ਤੇਲ...

ਖਾਣ ਵਾਲੇ ਤੇਲ ਦੀਆਂ ਕੀਮਤਾਂ ‘ਚ ਆ ਸਕਦੀ ਹੈ ਗਿਰਾਵਟ : ਤੇਲ ਦੀ ਦਰਾਮਦ ਡਿਊਟੀ 5% ਘਟਾ ਕੇ ਕੀਤੀ ਗਈ 12.5%

Published on

----------- Advertisement -----------

ਸਰਕਾਰ ਨੇ ਬੁੱਧਵਾਰ ਨੂੰ ਰਿਫਾਇੰਡ ਸੋਇਆ ਅਤੇ ਸੂਰਜਮੁਖੀ ਤੇਲ ‘ਤੇ ਆਧਾਰ ਦਰਾਮਦ ਡਿਊਟੀ 17.5 ਫੀਸਦੀ ਤੋਂ ਘਟਾ ਕੇ 12.5 ਫੀਸਦੀ ਕਰ ਦਿੱਤੀ ਹੈ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਖਾਣ ਵਾਲੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਭਾਰਤ ਮੁੱਖ ਤੌਰ ‘ਤੇ ਅਰਜਨਟੀਨਾ, ਬ੍ਰਾਜ਼ੀਲ, ਯੂਕਰੇਨ ਅਤੇ ਰੂਸ ਤੋਂ ਸੋਇਆ ਤੇਲ ਅਤੇ ਸੂਰਜਮੁਖੀ ਦਾ ਤੇਲ ਦਰਾਮਦ ਕਰਦਾ ਹੈ।

ਭਾਰਤ ਬਨਸਪਤੀ ਤੇਲ ਦਾ ਦੁਨੀਆ ਦਾ ਸਭ ਤੋਂ ਵੱਡਾ ਖਰੀਦਦਾਰ ਹੈ ਅਤੇ ਆਪਣੀ ਮੰਗ ਦਾ ਲਗਭਗ 60% ਦਰਾਮਦ ਕਰਦਾ ਹੈ। ਇਸ ਕਾਰਨ ਕੌਮਾਂਤਰੀ ਕੀਮਤਾਂ ‘ਚ ਉਤਰਾਅ-ਚੜ੍ਹਾਅ ਦਾ ਸਿੱਧਾ ਅਸਰ ਘਰੇਲੂ ਬਾਜ਼ਾਰ ‘ਤੇ ਪੈਂਦਾ ਹੈ। ਕੁੱਲ ਦਰਾਮਦ ਦੀ ਗੱਲ ਕਰੀਏ ਤਾਂ ਭਾਰਤ ਸਾਲਾਨਾ 14 ਮੀਟਰਿਕ ਟਨ ਤੇਲ ਦੀ ਦਰਾਮਦ ਕਰਦਾ ਹੈ। ਇਸ ਵਿੱਚ ਕੱਚੇ ਤੇਲ ਅਤੇ ਰਿਫਾਇੰਡ ਤੇਲ ਦੀ ਹਿੱਸੇਦਾਰੀ 75% ਅਤੇ 25% ਹੈ। ਸਾਲਾਨਾ ਖਪਤ 24 ਮੀਟਰਕ ਟਨ ਹੈ।

ਸੋਲਵੈਂਟ ਐਕਸਟਰੈਕਟਰਜ਼ ਐਸੋਸੀਏਸ਼ਨ ਆਫ ਇੰਡੀਆ (SEA) ਦੇ ਕਾਰਜਕਾਰੀ ਨਿਰਦੇਸ਼ਕ ਬੀਵੀ ਮਹਿਤਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ। SEA ਡੇਟਾ ਦਰਸਾਉਂਦਾ ਹੈ ਕਿ ਸੂਰਜਮੁਖੀ ਅਤੇ ਸੋਇਆਬੀਨ ਤੇਲ ਦੀ ਬਰਾਮਦ ਮੌਜੂਦਾ ਤੇਲ ਸਾਲ (ਨਵੰਬਰ-ਅਕਤੂਬਰ) ਦੇ ਪਹਿਲੇ ਅੱਧ ਵਿੱਚ 3.1MT ਤੱਕ ਪਹੁੰਚ ਗਈ ਹੈ। ਪਿਛਲੇ ਸਾਲ ਇਹ 3.3 ਮੀਟਰਿਕ ਟਨ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...