November 12, 2026, 2:56 am
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਦੇ ਬੰਗਲੇ 'ਚ ਹੋਈ ਚੋਰੀ, ਮੁੰਬਈ ਪੁਲਸ ਨੇ ਦੋ ਵਿਅਕਤੀਆਂ...

ਸ਼ਿਲਪਾ ਸ਼ੈੱਟੀ ਦੇ ਬੰਗਲੇ ‘ਚ ਹੋਈ ਚੋਰੀ, ਮੁੰਬਈ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਹਿੰਦੀ ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਹ ਮਾਮਲਾ ਕੁਝ ਦਿਨ ਪੁਰਾਣਾ ਹੈ, ਜਿਸ ਸਬੰਧੀ ਅਪਡੇਟ ਅੱਜ ਪੁਲਿਸ ਨੇ ਮੀਡੀਆ ਨੂੰ ਦਿੱਤੀ ਹੈ। ਮੁੰਬਈ ਪੁਲਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੇ ਘਰੋਂ ਕੀਮਤੀ ਸਮਾਨ ਚੋਰੀ ਹੋਇਆ ਹੈ। ਹਾਲਾਂਕਿ ਘਰ ‘ਚੋਂ ਚੋਰੀ ਹੋਏ ਸਾਮਾਨ ਦੀ ਕੀਮਤ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ‘ਤੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਸ਼ਿਲਪਾ ਸ਼ੈੱਟੀ ਦੇ ਘਰ ਚੋਰੀ ਦੇ ਮਾਮਲੇ ‘ਚ ਪੁਲਸ ਅਧਿਕਾਰੀ ਨੇ ਅਪਡੇਟ ਦਿੱਤੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਘਰ ਵਿੱਚੋਂ ਅਸਲ ਵਿੱਚ ਕੀ ਚੋਰੀ ਹੋਇਆ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਕਿਉਂਕਿ ਅਦਾਕਾਰਾ ਵਿਦੇਸ਼ ਵਿੱਚ ਹੈ। ਪੁਲਸ ਅਧਿਕਾਰੀ ਨੇ ਦੱਸਿਆ, ”ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਸ਼ਿਲਪਾ ਦੇ ‘ਕਿਨਾਰਾ’ ਬੰਗਲੇ ਦੇ ਹਾਊਸਕੀਪਿੰਗ ਮੈਨੇਜਰ ਨੇ ਚੋਰੀ ਦੀ ਸ਼ਿਕਾਇਤ ਲੈ ਕੇ ਪੁਲਸ ਕੋਲ ਪਹੁੰਚ ਕੀਤੀ।
ਅਧਿਕਾਰੀ ਨੇ ਕਿਹਾ ਕਿ ਉਸ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 457, 380, 511 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ “ਪੁਲਿਸ ਨੇ ਸ਼ਿਲਪਾ ਦੇ ਬੰਗਲੇ ਅਤੇ ਆਸਪਾਸ ਦੇ ਖੇਤਰਾਂ ਵਿੱਚ ਲਗਾਏ ਗਏ 70 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਉਪਲਬਧ ਸਬੂਤਾਂ ਦੇ ਅਧਾਰ ‘ਤੇ, ਸ਼ਹਿਰ ਦੇ ਵਿਲੇ ਪਾਰਲੇ ਖੇਤਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...