May 30, 2026, 5:05 pm
----------- Advertisement -----------
HomeNewsBreaking Newsਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

Published on

----------- Advertisement -----------

ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਗਿਆਨੀ ਰਘੁਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।
ਹੁਣ ਤੱਕ ਗਿਆਨੀ ਰਘੁਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਇਸ ਸਬੰਧੀ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿੱਚ ਲਿਆ ਜਾ ਰਿਹਾ ਹੈ। SGPC ਕੁਝ ਸਮੇਂ ਵਿੱਚ ਕਾਨਫਰੰਸ ਕਰੇਗੀ। ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।
ਦੱਸ ਦਈਏ ਕਿ ਗਿਆਨੀ ਰਘੁਬੀਰ ਸਿੰਘ 2017 ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਨ। ਅਗਸਤ 2017 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਰਘੁਬੀਰ ਸਿੰਘ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ। ਫਿਰ ਉਨ੍ਹਾਂ ਨੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ ਦੀ ਥਾਂ ਲੈ ਲਈ, ਜਿਨ੍ਹਾਂ ਨੂੰ ਗਿਆਨੀ ਮੱਲ ਸਿੰਘ ਦੀ ਮੌਤ ਤੋਂ ਬਾਅਦ ਤਖ਼ਤ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਹੁਣ 6 ਸਾਲਾਂ ਬਾਅਦ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਸੌਂਪਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...