September 7, 2026, 3:25 am
----------- Advertisement -----------
HomeNewsEntertainmentMika ਸਿੰਘ ਨੂੰ ਵੱਡੀ ਰਾਹਤ, ਰਾਖੀ ਸਾਵੰਤ ਨੂੰ ਜ਼ਬਰਦਸਤੀ KISS ਕਰਨ ਦਾ...

Mika ਸਿੰਘ ਨੂੰ ਵੱਡੀ ਰਾਹਤ, ਰਾਖੀ ਸਾਵੰਤ ਨੂੰ ਜ਼ਬਰਦਸਤੀ KISS ਕਰਨ ਦਾ ਕੇਸ ਹੋਇਆ ਬੰਦ

Published on

----------- Advertisement -----------

ਗਾਇਕ ਮੀਕਾ ਸਿੰਘ ਨੂੰ ਬੰਬੇ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਮੀਕਾ ਸਿੰਘ ਖਿਲਾਫ ਅਦਾਕਾਰਾ ਰਾਖੀ ਸਾਵੰਤ ਨੂੰ ਜ਼ਬਰਦਸਤੀ ਚੁੰਮਣ ਲਈ 2006 ਵਿੱਚ ਦਰਜ ਕੀਤਾ ਗਿਆ ਕੇਸ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜਸਟਿਸ ਏਐਸ ਗਡਕਰੀ ਅਤੇ ਜਸਟਿਸ ਐਸਜੀ ਡਿਗੇ ਦੀ ਡਿਵੀਜ਼ਨ ਬੈਂਚ ਨੇ ਸਾਵੰਤ ਵੱਲੋਂ ਪੇਸ਼ ਕੀਤੇ ਹਲਫ਼ਨਾਮੇ ਦਾ ਨੋਟਿਸ ਲੈਂਦਿਆਂ ਕੇਸ ਵਿੱਚ ਦਾਇਰ ਐਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ। ਇਸ ਹਲਫਨਾਮੇ ‘ਚ ਦੱਸਿਆ ਗਿਆ ਕਿ ਮੀਕਾ ਅਤੇ ਰਾਖੀ ਨੇ ਇਸ ਮਾਮਲੇ ਨੂੰ ਆਪਸੀ ਸਮਝਦਾਰੀ ਨਾਲ ਸੁਲਝਾ ਲਿਆ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ 11 ਜੂਨ 2006 ਨੂੰ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਦਰਜ ਕੀਤੇ ਗਏ ਕੇਸ ਦੇ ਅਨੁਸਾਰ, ਮੀਕਾ ਨੇ ਮੁੰਬਈ ਦੇ ਇੱਕ ਰੈਸਟੋਰੈਂਟ ਵਿੱਚ ਆਪਣੇ ਜਨਮਦਿਨ ਦੀ ਪਾਰਟੀ ਦੌਰਾਨ ਰਾਖੀ ਸਾਵੰਤ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਚੁੰਮਿਆ ਸੀ। ਜਿਸ ਤੋਂ ਬਾਅਦ ਗਾਇਕ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 354 (ਛੇੜਛਾੜ) ਅਤੇ 323 (ਹਮਲਾ) ਦੇ ਤਹਿਤ ਦੋਸ਼ ਲਗਾਇਆ ਗਿਆ ਸੀ। ਮੀਕਾ ਨੇ ਇਸ ਸਾਲ ਅਪ੍ਰੈਲ ਵਿੱਚ ਪੁਲਿਸ ਦੁਆਰਾ ਦਾਇਰ ਐਫਆਈਆਰ ਅਤੇ ਬਾਅਦ ਵਿੱਚ ਚਾਰਜਸ਼ੀਟ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ। ਹਾਈਕੋਰਟ ਨੇ ਵੀਰਵਾਰ ਨੂੰ ਰਾਖੀ ਵੱਲੋਂ ਦਿੱਤੇ ਗਏ ਹਲਫਨਾਮੇ ਦੀ ਪੜਚੋਲ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਐਫਆਈਆਰ ਅਤੇ ਚਾਰਜਸ਼ੀਟ ਰੱਦ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...