July 1, 2026, 12:31 am
----------- Advertisement -----------
HomeNewsLatest Newsਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਗੁਰਮੀਤ...

ਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 16 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਡੇਅਰੀ ਕਿੱਤੇ ਵਿੱਚ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਸਹਿਯੋਗੀ ਧੰਦੇ ਡੇਅਰੀ ਫਾਰਮਿੰਗ ਨੂੰ ਅਪਣਾ ਸਕਣ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 03 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਉਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜ਼ਿਲ੍ਹਾ ਦਫ਼ਤਰ ਜਾਂ ਸਬੰਧਤ ਸਿਖਲਾਈ ਕੇਂਦਰ ਜਿਵੇਂ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨ ਤਾਰਨ ਅਤੇ ਸੰਗਰੂਰ ਤੋਂ ਪ੍ਰਾਪਤ ਕਰ ਸਕਦੇ ਹਨ।

ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜ਼ਾਂ ਸਮੇਤ ਨਾਲ ਲੈ ਕੇ ਪਹੁੰਚਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਉਮੀਦਵਾਰਾਂ ਦੀ ਉਮਰ 18—45 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਉਤੇ 28 ਜੂਨ, 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਕੀਤੀ ਜਾਵੇਗੀ।

ਖੁੱਡੀਆਂ ਨੇ ਅੱਗੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੋਨ ਨੰ. 0172—5027285 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...