July 1, 2026, 12:28 am
----------- Advertisement -----------
HomeNewsLatest Newsਮੰਤਰੀ ਬਲਜੀਤ ਕੌਰ ਨੇ ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ...

ਮੰਤਰੀ ਬਲਜੀਤ ਕੌਰ ਨੇ ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕੀਤੀ ਕਾਰਵਾਈ

Published on

----------- Advertisement -----------

ਚੰਡੀਗੜ੍ਹ, 16 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...