August 27, 2026, 12:46 am
----------- Advertisement -----------
HomeNewsBreaking Newsਜਲੰਧਰ 'ਚ ਆਈਸ ਫੈਕਟਰੀ 'ਚੋਂ ਗੈਸ ਲੀਕ: ਅੱਖਾਂ 'ਚ ਜਲਣ ਤੇ ਲੋਕਾਂ...

ਜਲੰਧਰ ‘ਚ ਆਈਸ ਫੈਕਟਰੀ ‘ਚੋਂ ਗੈਸ ਲੀਕ: ਅੱਖਾਂ ‘ਚ ਜਲਣ ਤੇ ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ

Published on

----------- Advertisement -----------

ਜਲੰਧਰ, 17 ਜੂਨ 2023 – ਲੁਧਿਆਣਾ ਗੈਸ ਲੀਕ ਦੀ ਘਟਨਾ ਤੋਂ ਬਾਅਦ ਦੇਰ ਰਾਤ ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਸਥਿਤ ਦਸਮੇਸ਼ ਨਗਰ ‘ਚ ਆਈਸ ਫੈਕਟਰੀ ‘ਚੋਂ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਆਸਪਾਸ ਦੇ ਲੋਕਾਂ ‘ਚ ਹਾਹਾਕਾਰ ਮੱਚ ਗਈ। ਗੈਸ ਕਾਰਨ ਘਰਾਂ ‘ਚ ਬੈਠੇ ਲੋਕਾਂ ਅਤੇ ਗਲੀਆਂ ‘ਚ ਸੈਰ ਕਰਨ ਵਾਲੇ ਲੋਕਾਂ ਦਾ ਦਮ ਘੁੱਟਣ ਲੱਗਾ। ਗੈਸ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ।

ਹਾਲਾਂਕਿ ਇਸ ਗੈਸ ਲੀਕ ਮਾਮਲੇ ‘ਚ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਪਰ ਗੈਸ ਕਾਰਨ ਔਰਤਾਂ, ਮਰਦਾਂ ਤੇ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਸਾਹ ਲੈਣ ‘ਚ ਦਿੱਕਤ ਅਤੇ ਅੱਖਾਂ ‘ਚ ਜਲਣ ਹੋਣ ਲੱਗੀ। ਇਸ ਦੇ ਨਾਲ ਹੀ ਕੁਝ ਲੋਕਾਂ ਦੀ ਸਿਹਤ ਵੀ ਖਰਾਬ ਹੋ ਗਈ।

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਫੈਕਟਰੀ ਵਿੱਚੋਂ ਗੈਸ ਲੀਕ ਨਹੀਂ ਹੋਈ। ਇਸ ਤੋਂ ਪਹਿਲਾਂ ਵੀ ਗੈਸ ਲੀਕ ਹੋ ਰਹੀ ਸੀ ਪਰ ਰਾਤ ਨੂੰ ਇਸ ਦਾ ਅਸਰ ਜ਼ਿਆਦਾ ਸੀ। ਮੁਹੱਲਾ ਵਾਸੀ ਮਨਿੰਦਰ ਸ਼ਿੰਪੂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਦਸਮੇਸ਼ ਨਗਰ ਵਿੱਚ ਸੂਰਿਆ ਕੋਲਡ ਸਟੋਰ ਹੈ। ਇਸ ਸਟੋਰ ਤੋਂ ਹਰ 10 ਦਿਨਾਂ ਬਾਅਦ ਗੈਸ ਲੀਕ ਹੁੰਦੀ ਰਹਿੰਦੀ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਮੁਹੱਲਾ ਵਾਸੀ ਇਸ ਸਬੰਧੀ ਜਲੰਧਰ ਦੇ ਡੀਸੀ ਅਤੇ ਡੀਸੀਪੀ ਜਗਮੋਹਨ ਸਿੰਘ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ।

ਜਦੋਂ ਇਸ ਸਬੰਧੀ ਕੋਲਡ ਸਟੋਰ ਦੇ ਫੈਕਟਰੀ ਮਾਲਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫੈਕਟਰੀ ਵਿੱਚੋਂ ਕੋਈ ਗੈਸ ਲੀਕ ਨਹੀਂ ਹੋ ਰਹੀ। ਗਟਰ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...