November 25, 2026, 10:39 am
----------- Advertisement -----------
HomeNewsLatest Newsਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ 'ਚ...

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ‘ਚ ਫਲਾਇੰਗ ਅਫ਼ਸਰ ਵਜੋਂ ਚੋਣ

Published on

----------- Advertisement -----------

ਚੰਡੀਗੜ੍ਹ, 17 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...