October 31, 2026, 10:11 am
----------- Advertisement -----------
HomeNewsEntertainmentਅਮੀਸ਼ਾ ਪਟੇਲ ਨੇ ਰਾਂਚੀ ਕੋਰਟ 'ਚ ਕੀਤਾ ਸਰੰਡਰ

ਅਮੀਸ਼ਾ ਪਟੇਲ ਨੇ ਰਾਂਚੀ ਕੋਰਟ ‘ਚ ਕੀਤਾ ਸਰੰਡਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਬਾਰੇ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਅਭਿਨੇਤਰੀ ਨੇ ਅੱਜ (17 ਜੂਨ) ਰਾਂਚੀ ਦੀ ਸਿਵਲ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਦੱਸ ਦਈਏ ਕਿ 7 ਅਪ੍ਰੈਲ, 2023 ਨੂੰ, ਅਭਿਨੇਤਰੀ ਅਤੇ ਉਸਦੇ ਕਾਰੋਬਾਰੀ ਭਾਈਵਾਲ ਦੇ ਖਿਲਾਫ ਚੈੱਕ ਬਾਊਂਸ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਵਾਰੰਟ ਜਾਰੀ ਕੀਤਾ ਗਿਆ ਸੀ। ਝਾਰਖੰਡ ਦੇ ਫਿਲਮ ਨਿਰਮਾਤਾ ਅਜੈ ਕੁਮਾਰ ਸਿੰਘ ਨੇ ਦੋਵਾਂ ਖਿਲਾਫ ਇਹ ਮਾਮਲਾ ਦਰਜ ਕਰਵਾਇਆ ਸੀ।
ਜਾਣਕਾਰੀ ਮੁਤਾਬਕ ਰਾਂਚੀ ਦੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਡੀਐਨ ਸ਼ੁਕਲਾ ਦੀ ਅਦਾਲਤ ‘ਚ ਆਤਮ ਸਮਰਪਣ ਕਰਨ ਤੋਂ ਬਾਅਦ ਅਦਾਕਾਰਾ ਨੂੰ 10,000 ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜੂਨ ਨੂੰ ਹੋਣੀ ਹੈ, ਜਿਸ ਵਿੱਚ ਅਦਾਕਾਰਾ ਨੂੰ ਪੇਸ਼ ਹੋਣਾ ਹੈ। ਸ਼ਿਕਾਇਤਕਰਤਾ ਅਨੁਸਾਰ ਇਕ ਫਿਲਮ ਦੀ ਸ਼ੂਟਿੰਗ ਸਾਲ 2013 ‘ਚ ਸ਼ੁਰੂ ਹੋਈ ਸੀ, ਜਿਸ ਲਈ ਅਮੀਸ਼ਾ ਅਤੇ ਉਸ ਦੇ ਸਾਥੀ ਨੇ ਪੈਸੇ ਲਏ ਸਨ। ਉਦੋਂ ਦੋਵਾਂ ਨੇ ਨਿਰਮਾਤਾ ਨੂੰ ਕਿਹਾ ਸੀ ਕਿ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਉਹ ਸਾਰੇ ਪੈਸੇ ਵਿਆਜ ਸਮੇਤ ਵਾਪਸ ਕਰ ਦੇਣਗੇ। ਹਾਲਾਂਕਿ, ਜਦੋਂ ਉਸਨੇ ਪੈਸੇ ਮੰਗੇ ਤਾਂ ਨਿਰਮਾਤਾ ਨੂੰ ਰਕਮ ਵਾਪਸ ਨਹੀਂ ਕੀਤੀ ਗਈ। ਕਾਫੀ ਸਮੇਂ ਬਾਅਦ ਦੋਵਾਂ ਵੱਲੋਂ 2.5 ਕਰੋੜ ਅਤੇ 50 ਲੱਖ ਰੁਪਏ ਦੇ ਦੋ ਚੈੱਕ ਦਿੱਤੇ ਗਏ, ਜੋ ਬਾਊਂਸ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...