November 10, 2026, 7:55 am
----------- Advertisement -----------
HomeNewsLatest Newsਪੰਜਾਬ ਪੁਲਿਸ ਮੋਗਾ ’ਚ ਸੁਨਿਆਰੇ ਦੇ ਕਾਤਲ ਨੂੰ 5 ਦਿਨਾਂ ਬਾਅਦ ਵੀ...

ਪੰਜਾਬ ਪੁਲਿਸ ਮੋਗਾ ’ਚ ਸੁਨਿਆਰੇ ਦੇ ਕਾਤਲ ਨੂੰ 5 ਦਿਨਾਂ ਬਾਅਦ ਵੀ ਫੜਨ ਵਿਚ ਰਹੀ ਨਾਕਾਮ: ਅਕਾਲੀ ਦਲ

Published on

----------- Advertisement -----------

ਮੋਗਾ, 17 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਨਿਖੇਧੀ ਕੀਤੀ ਜਿਸਦੇ ਰਾਜ ਵਿਚ ਪੰਜਾਬ ਪੁਲਿਸ ਮੋਗਾ ਦੇ ਸੁਨਿਆਰੇ ਦੇ ਕਾਤਲਾਂ ਨੂੰ 5 ਦਿਨਾਂ ਬਾਅਦ ਵੀ ਫੜਨ ਵਿਚ ਨਾਕਾਮ ਰਹੀ ਹੈ ਤੇ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦੁਆਉਣ ਦੀ ਵੀ ਵਿਹਲ ਨਹੀਂ ਹੈ।

ਅੱਜ ਇਥੇ ਸੁਨਿਆਰੇ ਪਰਮਿੰਦਰ ਵਿੱਕੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸੁਨਿਆਰੇ ਦਾ ਕਤਲ ਹੋਏ ਨੂੰ 5 ਦਿਨ ਦਾ ਸਮਾਂ ਬੀਤ ਚੁੱਕਾ ਹੈ ਅਤੇ ਉਸ ਘਟਨਾ ਦੀ ਸੀ ਸੀ ਟੀ ਵੀ ਵੀਡੀਓ ਵਿਚ ਸਪਸ਼ਟ ਹੋ ਰਿਹਾ ਹੈ ਕਿ ਅਪਰਾਧੀਆਂ ਨੇ ਘਟਨਾ ਵੇਲੇ ਆਪਣਾ ਮੂੰਹ ਲਪੇਟਣ ਦੀ ਲੋੜ ਵੀ ਨਹੀਂ ਸਮਝੀ। ਉਹਨਾਂ ਕਿਹਾ ਕਿ ਜਦੋਂ ਇਹਨਾਂ ਪੰਜਾਂ ਕਾਤਲਾਂ ਦੇ ਚੇਹਰਿਆਂ ਤੋਂ ਸਪਸ਼ਟ ਹੈ ਕਿ ਇਹ ਕੌਣ ਹਨ ਪਰ ਇਸਦੇ ਬਾਵਜੂਦ ਪੁਲਿਸ ਉਹਨਾਂ ਨੂੰ ਫੜਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਪੁਖ਼ਤਾ ਸਬੂਤ ਹੋਣ ਦੇ ਬਾਵਜੂਦ ਇਹ ਹਾਲ ਹੈ ਤਾਂ ਫਿਰ ਕੋਈ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਹੈ ਕਿ ਜਿਹੜੇ ਮਾਮਲਿਆਂ ਵਿਚ ਅਪਰਾਧੀ ਮੂੰਹ ਲਪੇੜ ਕੇ ਅਪਰਾਧ ਕਰਦੇ ਹਨ, ਉਹਨਾਂ ਵਿਚ ਕੀ ਹੁੰਦਾ ਹੋਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ 1000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇਹਨਾਂ ਵਿਚੋਂ ਕੋਈ ਵੀ ਹੱਲ ਨਹੀਂ ਹੋਇਆ।

ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਵਪਾਰੀਆਂ, ਡਾਕਟਰਾਂ ਤੇ ਹੋਰ ਵਪਾਰੀਆਂ ਨੂੰ ਸੁਰੱਖਿਅਤ ਰਹਿਣ ਲਈ ਫਿਰੌਤੀਆਂ ਦੇਣ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਫਿਰੌਤੀ ਦੀਆਂ ਕਾਲਾਂ ਦੀ ਜਾਣਕਾਰੀ ਪੁਲਿਸ ਨੂੰ ਦਿੰਦਾ ਹੈ ਤਾਂ ਫਿਰ ਅਪਰਾਧੀ ਆਪ ਹੀ ਉਸਨੂੰ ਫੋਨ ਕਰ ਕੇ ਦੱਸ ਦਿੰਦਾ ਹੈ ਕਿ ਉਹ ਕਿਸ ਪੁਲਿਸ ਅਫਸਰ ਨੂੰ ਮਿਲ ਕੇ ਆਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਇਹਨਾਂ ਅਪਰਾਧੀਆਂ ਦੀ ਸਰਕਾਰ ਜਾਂ ਪੁਲਿਸ ਅਧਿਕਾਰੀਆਂ ਵਿਚੋਂ ਕੋਈ ਪੁਸ਼ਤ ਪਨਾਹੀ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਦੋਸ਼ੀਆਂ ਨੂੰ ਫੜਨ ਦਾ ਭਰੋਸਾ ਦੁਆਉਣ ਦੀ ਵਿਹਲ ਨਹੀਂ ਹੈ ਸਗੋਂ ਉਹ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨਾਲ ਹੋਰ ਰਾਜਾਂ ਦੇ ਦੌਰ ’ਤੇ ਰਹਿੰਦੇ ਹਨ ਤੇ ਦਿੱਲੀ ਵਾਸਤੇ ਹਮਾਇਤ ਜੁਟਾ ਰਹੇ ਹਨ। ਅਕਾਲੀ ਆਗੂ ਨੇਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਮੋਗਾ ਦੇ ਵਪਾਰੀ ਦੀ ਜਾਨ ਬਚ ਸਕਦੀ ਸੀ। ਉਹਨਾਂ ਕਿਹਾ ਕਿ ਸੁਨਿਆਰੇ ਨੂੰ ਦੁਪਹਿਰ 2.00 ਵਜੇ ਮੋਗਲੀ ਗਈ ਤੇ ਉਹਨਾਂ ਦੀ ਮੌਤ 3.30 ਵਜੇ ਦੁਪਹਿਰ ਬਾਅਦ ਹੋਈ। ਇਸ ਤਰੀਕੇ ਕੀਮਤੀ ਡੇਢ ਘੰਟਾ ਗੁਆ ਲਿਆ ਗਿਆ ਕਿਉਂਕਿ ਇਥੇ ਉਸਦੀ ਜਾਨ ਬਚਾਉਣ ਲਈ ਲੋੜੀਂਦਾ ਸਿਹਤ ਸਹੂਲਤਾਂ ਦਾ ਢਾਂਚਾ ਨਹੀਂ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਸਿਹਤ ਕੇਂਦਰਾਂ ਦੀ ਸੰਭਾਲ ਨਹੀਂ ਕਰ ਰਹੀ ਤੇ ਉਲਟਾ ਕਰੋੜਾਂ ਰੁਪਏ ਝੂਠੇ ਦਾਅਵਿਆਂ ਦੇ ਇਸ਼ਤਿਹਾਰਾਂ ’ਤੇ ਖਰਚ ਕਰ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਇਹ ਮਾਮਲਾ ਡੀ ਜੀ ਪੀ ਕੋਲ ਚੁੱਕਣਗੇ ਤੇ ਉਹਨਾਂ ਨੂੰ ਚਿੱਠੀ ਵੀ ਲਿਖਣਗੇ ਕਿ ਦੋਸ਼ੀਆਂ ਨੂੰ ਬਿਨਾਂ ਹੋਰ ਦੇਰੀ ਦੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਨਿਆਂ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...