July 1, 2026, 2:08 am
----------- Advertisement -----------
HomeNewsLatest Newsਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ...

ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ।

ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...