September 2, 2026, 10:38 pm
----------- Advertisement -----------
HomeNewsLatest News'ਸੀ.ਐਮ ਦੀ ਯੋਗਸ਼ਾਲਾ' ਸਮਾਗਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ...

‘ਸੀ.ਐਮ ਦੀ ਯੋਗਸ਼ਾਲਾ’ ਸਮਾਗਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟਾਂ ਦਾ ਵੇਰਵਾ ਜਾਰੀ

Published on

----------- Advertisement -----------

20 ਜੂਨ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਡਾਇਵਰਸ਼ਨ/ਪਾਰਕਿੰਗ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਜੂਨ ਨੂੰ ਸਵੇਰੇ 6 ਵਜੇ ਤੋਂ 9 ਵਜੇ ਤੱਕ ਆਉਣ-ਜਾਣ ਲਈ ਟ੍ਰੈਫਿਕ ਦੇ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਬਦਲਵੇਂ ਰੂਟਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪ੍ਰਬੰਧਾਂ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 0181-2227296 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟ੍ਰੈਫਿਕ ਜਲੰਧਰ ਕੰਵਲਪ੍ਰੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਵਿੱਚ ਪਹੁੰਚ ਰਹੇ ਮਹਿਮਾਨਾਂ, ਵਲੰਟੀਅਰਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀਆਂ ਕਾਰਾਂ, ਬੱਸਾਂ ਅਤੇ ਦੋ-ਪਹੀਆ ਵਾਹਨਾਂ ਦੀ ਢੁੱਕਵੀਂ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐਸ.ਐਫ. ਚੌਕ ਤੋਂ ਲਾਡੋਵਾਲੀ ਰੋਡ ਤੱਕ ਦੋਵੇਂ ਪਾਸੇ ਆਯੂਸ਼ ਤੇ ਨਰਸਿੰਗ ਸਟਾਫ਼ ਲਈ, ਗੁਰੂ ਨਾਨਕਪੁਰਾ ਰੋਡ ਤੋਂ ਚਾਲੀ ਕੁਆਰਟਰ ਸਟੇਸ਼ਨ ਸਾਈਡ ਵਲੰਟੀਅਰਾਂ ਲਈ, ਗੁਰੂ ਨਾਨਕਪੁਰਾ ਰੋਡ ਤੋਂ ਚਾਲੀ ਕੁਆਰਟਰ ਸਟੇਸ਼ਨ ਸਾਈਡ ਅੰਦਰਲੇ ਪਾਸੇ ਜਨਰਲ ਪਾਰਕਿੰਗ ਦੋ ਪਹੀਆ, ਕ੍ਰਿਸ਼ਨਾ ਫੈਕਟਰੀ ਲਾਈਟਾਂ ਤੋਂ ਕੱਟ ਚਾਲੀ ਕੁਆਰਟਰ ਸਟੇਸ਼ਨ ਸਾਈਡ ਖੱਬੇ ਪਾਸੇ ਸਟਾਫ਼ ਲਈ, ਕੱਟ ਚਾਈ ਕੁਆਰਟਰ ਤੋਂ ਫਾਟਕ ਗੁਰੂ ਨਾਨਕਪੁਰ ਵੱਲ ਖੱਬੇ ਪਾਸੇ ਸਕੂਲੀ ਬੱਸਾਂ ਲਈ, ਗੁਰੂ ਨਾਨਕਪੁਰ ਫਾਟਕ ਤੋਂ ਗੇਟ ਬੈਕ ਸਾਈਡ ਪੀ.ਏ.ਪੀ. ਗਰਾਊਂਡ ਕਾਲਜ ਬੱਸਾਂ ਲਈ ਅਤੇ ਗੇਟ ਬੈਕ ਸਾਈਡ ਪੀ.ਏ.ਪੀ. ਗਰਾਊਂਡ ਤੋਂ ਕ੍ਰਿਸ਼ਨਾ ਫੈਕਟਰੀ ਲਾਈਟਾਂ ਜਨਰਲ ਪਾਰਕਿੰਗ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ।
ਟ੍ਰੈਫਿਕ ਦੇ ਬਦਲਵੇਂ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਨੇ ਦੱਸਿਆ ਕਿ ਕੋਟ ਰਾਮਦਾਸ/ਲੱਧੇਵਾਲੀ/ਬੇਅੰਤ ਨਗਰ ਸਾਈਡ ਤੋਂ ਜਲੰਧਰ ਸ਼ਹਿਰ ਆਉਣ ਵਾਲੀ ਟ੍ਰੈਫਿਕ ਵਾਇਆ ਪੀ.ਏ.ਪੀ. ਪੁਲ ਰਾਹੀਂ ਸ਼ਹਿਰ ਅੰਦਰ ਪ੍ਰਵੇਸ਼ ਕਰੇਗੀ। ਬੀ.ਐਸ.ਐਫ. ਚੌਕ ਤੋਂ ਗੁਰੂ ਨਾਨਕ ਪੁਰਾ/ਕੋਟ ਰਾਮਦਾਸ/ਲੱਧੇਵਾਲੀ/ਬੇਅੰਤ ਨਗਰ ਸਾਈਡ ਜਾਣ ਵਾਲੀ ਟ੍ਰੈਫਿਕ ਵਾਇਆ ਪੀ.ਏ.ਪੀ./ਰਾਮਾ ਮੰਡੀ ਪੁਲ ਰਾਹੀਂ ਸ਼ਹਿਰ ਤੋਂ ਬਾਹਰ ਜਾਵੇਗੀ। ਬੀ.ਐਸ.ਐਫ. ਚੌਕ ਤੋਂ ਲਾਡੋਵਾਲੀ ਰੋਡ ਨੂੰ ਜਾਣ ਵਾਲੀ ਟ੍ਰੈਫਿਕ ਵਾਇਆ ਬੱਸ ਸਟੈਂਡ ਪੁਲ ਰਾਹੀਂ ਜਾਵੇਗੀ। ਰੇਲਵੇ ਸਟੇਸ਼ਨ ਤੋਂ ਗੁਰੂ ਨਾਨਕਪੁਰਾ/ਬੀ.ਐਸ.ਐਫ. ਚੌਕ ਨੂੰ ਜਾਣ ਵਾਲੀ ਟ੍ਰੈਫਿਕ ਅਲਾਸਕਾ ਚੌਕ ਤੋਂ ਬੱਸ ਸਟੈਂਡ ਸਾਈਡ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...