ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਬੀਤੀ ਰਾਤ ਅੱਤਵਾਦੀ ਨਿੱਝਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸਨ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਝਰ ਨੂੰ ਕਾਰ ‘ਚੋਂ ਉਤਰਨ ਦਾ ਸਮਾਂ ਨਹੀਂ ਮਿਲਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਸੀ। NIA ਨੇ ਹਾਲ ਹੀ ‘ਚ 40 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਉਸ ‘ਚ ਨਿੱਝਰ ਦਾ ਨਾਂ ਵੀ ਸ਼ਾਮਿਲ ਸੀ। ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਕੈਨੇਡਾ ਵਿਚ ਬੈਠ ਕੇ ਇਸ ਸੰਗਠਨ ਨੂੰ ਚਲਾ ਰਿਹਾ ਸੀ। ਸਤੰਬਰ 2020 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਦੀਪ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਤੋਂ ਇਲਾਵਾ NIA ਨੇ ਨਿੱਝਰ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।
----------- Advertisement -----------
ਕੈਨੇਡਾ ’ਚ ਵਾਪਰੀ ਵੱਡੀ ਵਾਰਦਾਤ, ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕ+ਤ+ਲ
Published on
----------- Advertisement -----------
----------- Advertisement -----------












