June 9, 2026, 9:43 am
----------- Advertisement -----------
HomeNewsLatest Newsਜਲੰਧਰ: ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਲੜਕੀ ਨੇ ਨਿਗਲਿਆ ਜ਼ਹਿਰੀਲਾ...

ਜਲੰਧਰ: ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਲੜਕੀ ਨੇ ਨਿਗਲਿਆ ਜ਼ਹਿਰੀਲਾ ਪਦਾਰਥ

Published on

----------- Advertisement -----------

ਜਲੰਧਰ ‘ਚ ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਲੜਕੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਫਿਲਹਾਲ ਲੜਕੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਸਥਿਰ ਹੈ। ਲੜਕੀ ਦਾ ਦੋਸ਼ ਹੈ ਕਿ ਉਸ ਦਾ ਸੰਤੋਖਪੁਰਾ ਵਾਸੀ ਰਜਤ ਨਾਲ ਦੋ ਸਾਲਾਂ ਤੋਂ ਸਬੰਧ ਸੀ। ਵਿਆਹ ਦੇ ਬਹਾਨੇ ਉਹ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਇਸ ਦੌਰਾਨ ਉਹ ਦੋ ਵਾਰ ਗਰਭਵਤੀ ਹੋ ਗਈ ਪਰ ਦਵਾਈ ਖਵਾ ਕੇ ਉਸਦਾ ਗਰਭਪਾਤ ਕਰਵਾ ਦਿੱਤਾ ਗਿਆ।
ਲੜਕੀ ਨੇ ਦੱਸਿਆ ਕਿ ਉਹ ਰਜਤ ਨੂੰ ਜਨਮ ਦਿਨ ਦੀ ਪਾਰਟੀ ‘ਚ ਮਿਲੀ ਸੀ। ਦੋਸਤੀ ਤੋਂ ਬਾਅਦ ਦੋਵਾਂ ‘ਚ ਪਿਆਰ ਹੋ ਗਿਆ। ਵਿਆਹ ਦੇ ਬਹਾਨੇ ਰਜਤ ਨੇ ਉਸ ਨਾਲ ਸਰੀਰਕ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਹੁਣ ਜਦੋਂ ਵਿਆਹ ਦੀ ਗੱਲ ਸ਼ੁਰੂ ਹੋਈ ਤਾਂ ਰਜਤ ਨੇ ਕਿਹਾ ਕਿ ਉਹ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਵਿਆਹ ਕਰੇਗਾ।
ਲੜਕੀ ਦਾ ਕਹਿਣਾ ਹੈ ਕਿ ਜਦੋਂ ਉਸਨੇ ਰਜਤ ਨੂੰ ਵਿਆਹ ਲਈ ਕਿਹਾ ਤਾਂ ਉਹ ਮੁਕਰ ਗਿਆ। ਉਸ ਦੀ ਮਾਂ ਨੇ ਰਿਸ਼ਤੇ ਬਾਰੇ ਗੱਲ ਕਰਨ ਲਈ ਰਜਤ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਬੁਲਾਇਆ ਸੀ। ਇੱਥੇ ਆ ਕੇ ਉਸ ਨੇ ਆਪਣੇ ਪਰਿਵਾਰ ਨਾਲ ਸਿੱਧੀ ਗੱਲ ਨਹੀਂ ਕੀਤੀ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਇਸ ਤੋਂ ਪ੍ਰੇਸ਼ਾਨ ਹੋ ਕੇ ਲੜਕੀ ਨੇ ਇਹ ਕਦਮ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...