November 24, 2026, 2:43 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ...

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Published on

----------- Advertisement -----------

ਚੰਡੀਗੜ੍ਹ, 19 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...