July 1, 2026, 2:08 am
----------- Advertisement -----------
HomeNewsLatest Newsਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ...

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

Published on

----------- Advertisement -----------

ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ, ਸ਼ਹੀਦ ਮਨਦੀਪ ਸਿੰਘ ਹਵਲਦਾਰ, ਸ਼ਹੀਦ ਕੁਲਵੰਤ ਸਿੰਘ ਚੜਿੱਕ, ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਸ਼ਹੀਦ ਸਿਪਾਹੀ ਸੇਵਕ ਸਿੰਘ, ਉੱਘੇ ਖਿਡਾਰੀ ਕੌਰ ਸਿੰਘ ਤੇ ਕਿਰਨ ਅਜੀਤ ਪਾਲ ਸਿੰਘ, ਪ੍ਰਸਿੱਧ ਅਦਾਕਾਰ ਮੰਗਲ ਢਿੱਲੋਂ ਅਤੇ ਸ਼ਹੀਦ ਨਾਇਬ ਸੂਬੇਦਾਰ ਬਲਬੀਰ ਸਿੰਘ ਰਾਣਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੁਨੇਹੇ ਭੇਜਣ ਬਾਰੇ ਮਤਾ ਲਿਆਂਦਾ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਸ਼ਰਧਾਂਜਲੀ ਭੇਟ ਕਰਨ ਦੌਰਾਨ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...