ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਪੱਤਰ ਵਿੱਚ ਕਿਹਾ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਪਿਛਲੇ 24 ਘੰਟਿਆਂ ਵਿੱਚ 4 ਕਤਲ ਹੋਏ ਹਨ। ਹਰ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਦਿੱਲੀ ਦੀ ਕਾਨੂੰਨ ਵਿਵਸਥਾ ਲਈ ਉਪ ਰਾਜਪਾਲ ਅਤੇ ਗ੍ਰਹਿ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
ਉਨ੍ਹਾਂ ਲਿਖਿਆ ਕਿ ਨਾਗਰਿਕਾਂ, ਵਿਧਾਇਕਾਂ ਅਤੇ ਆਰ.ਡਬਲਯੂ.ਏ. ਦੇ ਸਹਿਯੋਗ ਨਾਲ ਕਾਨੂੰਨ ਅਤੇ ਵਿਵਸਥਾ ਨੂੰ ਬਿਹਤਰ ਬਣਾਇਆ ਜਾਣਾ ਚਾਹੀਦਾ ਹੈ। ਥਾਣਾ ਪੱਧਰੀ ਕਮੇਟੀ ਦੁਬਾਰਾ ਸ਼ੁਰੂ ਕੀਤੀ ਜਾਵੇ। ਕੇਜਰੀਵਾਲ ਨੇ ਦਿੱਲੀ ‘ਚ ਵਧਦੇ ਅਪਰਾਧਾਂ ਨੂੰ ਲੈ ਕੇ LG ਨਾਲ ਦਿੱਲੀ ਕੈਬਨਿਟ ਦੀ ਮੀਟਿੰਗ ਦਾ ਪ੍ਰਸਤਾਵ ਵੀ ਰੱਖਿਆ ਹੈ।
ਇਸ ਤੋਂ ਪਹਿਲਾਂ ‘ਆਪ’ ਨੇਤਾਵਾਂ ਨੇ ਸੋਮਵਾਰ ਸਵੇਰੇ ਟਵੀਟ ਕਰਕੇ ਦੋਸ਼ ਲਗਾਇਆ ਕਿ ਉਪ ਰਾਜਪਾਲ ਆਪਣਾ ਕੰਮ ਕਰਨ ਦੀ ਬਜਾਏ ਦਿੱਲੀ ਸਰਕਾਰ ਦੇ ਕੰਮ ਦਾ ਸਿਹਰਾ ਲੈਣ ‘ਚ ਲੱਗੇ ਹੋਏ ਹਨ। ਪਾਰਟੀ ਦੀ ਮੁੱਖ ਬੁਲਾਰਾ ਪ੍ਰਿਅੰਕਾ ਕੱਕੜ ਨੇ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਕਿ ਉਪ ਰਾਜਪਾਲ ਵੱਲੋਂ ਦਿੱਲੀ ਦੀ ਕਾਨੂੰਨ ਵਿਵਸਥਾ ਸੰਭਾਲੀ ਨਹੀਂ ਜਾ ਰਹੀ ਹੈ। ਇਸੇ ਕਰਕੇ ਦਿੱਲੀ ਵਿੱਚ ਅਪਰਾਧਿਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।
----------- Advertisement -----------
ਦਿੱਲੀ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ LG ਨੂੰ ਲਿਖੀ ਚਿੱਠੀ
Published on
----------- Advertisement -----------
----------- Advertisement -----------












