ਪੰਜਾਬ ‘ਚ ਲੁਧਿਆਣਾ ਦੇ ਗਾਂਧੀ ਨਗਰ ਬਾਜ਼ਾਰ ‘ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ‘ਚ ਕੱਪੜਾ ਵਪਾਰੀ ਜ਼ਖਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਮਨੀਸ਼ ਗੁਜਰਾਲ ਉਰਫ਼ ਮਨੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨੂ ਕੱਪੜੇ ਦੀ ਦੁਕਾਨ ਦੇ ਬਾਹਰ ਖੜ੍ਹਾ ਸੀ। ਕਰੀਬ 4 ਤੋਂ 5 ਬਦਮਾਸ਼ ਬਾਈਕ ‘ਤੇ ਬਾਜ਼ਾਰ ‘ਚ ਆਏ। ਦੁਕਾਨ ਦੇ ਬਾਹਰ ਖੜ੍ਹੇ ਇਕ ਨੌਜਵਾਨ ਮਨੂ ਨਾਲ ਉਨ੍ਹਾਂ ਦਾ ਝਗੜਾ ਹੋ ਗਿਆ। ਦੇਖਦੇ ਹੀ ਦੇਖਦੇ ਬਦਮਾਸ਼ਾਂ ਨੇ ਮਨੂ ‘ਤੇ ਗੋਲੀਆਂ ਚਲਾ ਦਿੱਤੀਆਂ।
ਇਨੇ ਨੂੰ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਇਕੱਠੇ ਹੋ ਗਏ। ਇਸ ਦੌਰਾਨ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਬਦਮਾਸ਼ਾਂ ਨੇ 3 ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ ਇਕ ਗੋਲੀ ਮਨੂ ਦੇ ਪੇਟ ‘ਚ ਲੱਗੀ ਦੱਸੀ ਜਾਂਦੀ ਹੈ। ਲੋਕਾਂ ਨੇ ਜ਼ਖਮੀ ਹਾਲਤ ਚ ਮੰਨੂ ਨੂੰ ਤੁਰੰਤ ਡੀਐਮਸੀ ਹਸਪਤਾਲ ਪਹੁੰਚਾਇਆ। ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਤੋਂ ਬਾਅਦ ਗਾਂਧੀ ਨਗਰ ਬਾਜ਼ਾਰ ਦੇ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਦੁਕਾਨਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਏਡੀਸੀਪੀ ਰੁਪਿੰਦਰ ਕੌਰ ਸਰਾਂ ਮੌਕੇ ’ਤੇ ਪੁੱਜੇ। ਪੁਲਿਸ ਦੁਕਾਨਦਾਰਾਂ ਅਤੇ ਚਸ਼ਮਦੀਦਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਦੱਸ ਦਈਏ ਕਿ ਹਸਪਤਾਲ ਵਿੱਚ ਮਨੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
----------- Advertisement -----------
ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਕੱਪੜਾ ਵਪਾਰੀ ਦੇ ਮਾਰੀ ਗੋ+ਲੀ, ਗੰਭੀਰ ਜ਼ਖਮੀ
Published on
----------- Advertisement -----------
----------- Advertisement -----------












