November 15, 2026, 9:23 am
----------- Advertisement -----------
HomeNewsLatest Newsਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਬਣਾਇਆ ਨਵਾਂ...

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਬਣਾਇਆ ਨਵਾਂ ਏਸ਼ੀਅਨ ਰਿਕਾਰਡ

Published on

----------- Advertisement -----------

ਚੰਡੀਗੜ੍ਹ, 20 ਜੂਨ : ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਆਪਣੇ ਇਸ ਅਥਲੀਟ ਉਤੇ ਮਾਣ ਹੈ। ਇਸ ਤੋਂ ਪਹਿਲਾਂ ਏਸ਼ੀਅਨ ਤੇ ਕੌਮੀ ਰਿਕਾਰਡ ਵੀ ਤੇਜਿੰਦਰਪਾਲ ਸਿੰਘ ਤੂਰ ਦੇ ਨਾਮ ਸੀ ਅਤੇ ਕੱਲ੍ਹ ਭੁਵਨੇਸ਼ਵਰ ਵਿਖੇ ਇਸ ਅਥਲੀਟ ਨੇ ਬਿਹਤਰ ਪ੍ਰਦਰਸ਼ਨ ਕਰਦਿਆਂ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ। ਖੇਡ ਮੰਤਰੀ ਨੇ ਅਥਲੀਟ ਤੂਰ ਨੂੰ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਪਹਿਲਾਂ ਵਾਂਗ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

ਮੋਗਾ ਦੇ ਰਹਿਣ ਵਾਲੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਕੱਲ੍ਹ ਇਸ ਪ੍ਰਾਪਤੀ ਨਾਲ ਇਸ ਸਾਲ ਚੀਨ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਜ਼ਿਕਰਯੋਗ ਹੈ ਕਿ ਤੂਰ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...