May 13, 2026, 11:34 pm
----------- Advertisement -----------
HomeNewsBreaking NewsELON MUSK ਦਾ ਐਲਾਨ, ਭਾਰਤ ਵਿੱਚ ਹੋਵੇਗੀ TESLA ਦੀ ਐਂਟਰੀ, MUSK ਅਗਲੇ...

ELON MUSK ਦਾ ਐਲਾਨ, ਭਾਰਤ ਵਿੱਚ ਹੋਵੇਗੀ TESLA ਦੀ ਐਂਟਰੀ, MUSK ਅਗਲੇ ਸਾਲ ਖੁਦ ਵੀ ਆਉਣਗੇ ਭਾਰਤ

Published on

----------- Advertisement -----------

ਨਵੀਂ ਦਿੱਲੀ, 21 ਜੂਨ 2023 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਮੰਗਲਵਾਰ ਨੂੰ ਉਨ੍ਹਾਂ ਨੇ ਟੇਸਲਾ ਦੇ ਸੀਈਓ ਐਲੋਨ ਮਸਕ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੁਨੀਆ ਦੀ ਸਭ ਤੋਂ ਵੱਡੀ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ ਦੀ ਭਾਰਤ ‘ਚ ਐਂਟਰੀ ਨੂੰ ਲੈ ਕੇ ਵੀ ਗੱਲਬਾਤ ਹੋਈ। ਮੀਟਿੰਗ ਤੋਂ ਬਾਅਦ ਟੇਸਲਾ ਦੇ ਸੀਈਓ ਐਲੋਨ ਮਸਕ ਨੇ ਭਾਰਤੀ ਬਾਜ਼ਾਰ ‘ਚ ਟੇਸਲਾ ਦੀ ਐਂਟਰੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਨਿਊਯਾਰਕ ਦੇ ਪੈਲੇਸ ਹੋਟਲ ‘ਚ ਐਲੋਨ ਮਸਕ ਨੇ ਕਿਹਾ ਕਿ ਕੰਪਨੀ ਆਉਣ ਵਾਲੇ ਸਮੇਂ ‘ਚ ਭਾਰਤ ‘ਚ ਨਿਵੇਸ਼ ਕਰੇਗੀ, ਜੋ ਦੇਸ਼ ਲਈ ਮਹੱਤਵਪੂਰਨ ਵਿਕਾਸ ਹੋਵੇਗਾ।

ਐਲੋਨ ਮਸਕ ਨੇ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਭਾਰਤ ਵਿੱਚ ਨਿਵੇਸ਼ ਕਰਨ ਦੀ ਯੋਜਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਖੁਦ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਟੇਸਲਾ ਭਾਰਤ ਵਿੱਚ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਕੁਝ ਐਲਾਨ ਕਰ ਸਕਾਂਗੇ। ਇਹ ਭਾਰਤ ਨਾਲ ਸਾਡੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਨਿਵੇਸ਼ ਹੋਵੇਗਾ।

ਇਕ ਹੋਰ ਬਿਆਨ ‘ਚ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਅਸਲ ‘ਚ ਭਾਰਤ ਦੀ ਪਰਵਾਹ ਕਰਦੇ ਹਨ, ਮੈਂ ਮੋਦੀ ਦਾ ਪ੍ਰਸ਼ੰਸਕ ਹਾਂ। ਟੇਸਲਾ ਦੇ ਸੀਈਓ ਨਾਲ ਮੁਲਾਕਾਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵੀਟ ਕੀਤਾ, “ਅੱਜ ਤੁਹਾਡੇ ਨਾਲ ਮੁਲਾਕਾਤ ਬਹੁਤ ਵਧੀਆ ਰਹੀ।” ਇਸ ‘ਤੇ ਐਲੋਨ ਮਸਕ ਨੇ ਪੀਐਮ ਮੋਦੀ ਨਾਲ ਗੱਲਬਾਤ ਤੋਂ ਬਾਅਦ ਕਿਹਾ ਕਿ ਤੁਹਾਨੂੰ ਦੁਬਾਰਾ ਮਿਲਣਾ ਮਾਣ ਵਾਲੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...