May 13, 2026, 11:26 pm
----------- Advertisement -----------
HomeNewsBreaking Newsਭਰਾ-ਭੈਣ 'ਤੇ ਤੇ+ਜ਼ਧਾ+ਰ ਹ+ਥਿਆ+ਰਾਂ ਨਾਲ ਹਮਲਾ: ਲੁਟੇਰੇ ਪਰਸ, ਸੋਨੇ ਦੀਆਂ ਵਾਲੀਆਂ ਅਤੇ...

ਭਰਾ-ਭੈਣ ‘ਤੇ ਤੇ+ਜ਼ਧਾ+ਰ ਹ+ਥਿਆ+ਰਾਂ ਨਾਲ ਹਮਲਾ: ਲੁਟੇਰੇ ਪਰਸ, ਸੋਨੇ ਦੀਆਂ ਵਾਲੀਆਂ ਅਤੇ ਮੋਬਾਈਲ ਲੈ ਕੇ ਹੋਏ ਫਰਾਰ

Published on

----------- Advertisement -----------

ਜਲੰਧਰ, 21 ਜੂਨ 2023 – ਜਲੰਧਰ ਦੇ ਖੁਰਲਾ ਕਿੰਗਰਾ ਵਿਖੇ ਦੇਰ ਸ਼ਾਮ ਬਾਈਕ ‘ਤੇ ਘਰ ਜਾ ਰਹੇ ਭਰਾ-ਭੈਣ ‘ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ 7-8 ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਨੌਜਵਾਨ ਅਜੈ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੁਟੇਰੇ ਲੜਕੀ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ, ਪਰਸ ਅਤੇ ਮੋਬਾਈਲ ਖੋਹ ਕੇ ਲੈ ਗਏ।

ਲੁੱਟ ਦਾ ਸ਼ਿਕਾਰ ਹੋਏ ਭੈਣ-ਭਰਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲੁਟੇਰੇ ਬਾਹਰੋਂ ਨਹੀਂ ਆਏ ਸਨ ਸਗੋਂ ਨਾਲ ਲੱਗਦੇ ਪਿੰਡ ਦੇ ਵਸਨੀਕ ਸਨ। ਇਨ੍ਹਾਂ ‘ਚੋਂ ਇਕ ਵਿਅਕਤੀ ਦੀ ਪਛਾਣ ਹੋ ਗਈ ਹੈ ਜੋ ਖੁਦ ਖੁਰਲਾ ਕਿੰਗਰਾ ‘ਚ ਕੰਮ ਕਰਨ ਲਈ ਆਉਂਦਾ ਹੈ। ਜ਼ਖਮੀ ਹੋਏ ਨੌਜਵਾਨ ਅਜੈ ਦੇ ਭਰਾ ਨੇ ਦੱਸਿਆ ਕਿ ਲੁਟੇਰਿਆਂ ਨੇ ਅਜੇ ਦੇ ਸਿਰ ਅਤੇ ਚਿਹਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਹੈ।

ਪੀੜਤ ਲੜਕੀ ਨੇ ਦੱਸਿਆ ਕਿ ਲੁਟੇਰੇ ਬਾਈਕ ‘ਤੇ ਸਵਾਰ ਸਨ। ਉਸ ਨੇ ਦੱਸਿਆ ਕਿ ਲੁਟੇਰੇ ਨਸ਼ੇ ਵਿੱਚ ਸਨ। ਉਹ ਮਗਰੋਂ ਹੀ ਉਨ੍ਹਾਂ ਦਾ ਪਿੱਛਾ ਕਰ ਰਹੇ ਸੀ। ਸਿਲਵਰ ਹਾਈਟਸ ਨੇੜੇ ਅਚਾਨਕ ਉਨ੍ਹਾਂ ਨੇ ਆਪਣਾ ਸਾਈਕਲ ਅੱਗੇ ਲਾ ਕੇ ਪਹਿਲਾਂ ਉਸ ਦੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਫਿਰ ਉਸ ਦੀ ਵੀ ਕੁੱਟਮਾਰ ਕੀਤੀ ਅਤੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।

ਲੜਕੀ ਨੇ ਦੱਸਿਆ ਕਿ ਇੱਕ ਲੁਟੇਰੇ ਦੀ ਪਛਾਣ ਹੋ ਗਈ ਹੈ। ਉਸ ਦਾ ਨਾਂ ਸ਼ੁਭਮ ਦੱਸਿਆ ਜਾ ਰਿਹਾ ਹੈ ਅਤੇ ਉਹ ਉਸੇ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਨਾਲ ਸੱਤ ਤੋਂ ਅੱਠ ਨੌਜਵਾਨ ਸਨ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...