May 13, 2026, 10:18 pm
----------- Advertisement -----------
HomeNewsBreaking Newsਗੁਰਦੁਆਰੇ 'ਚ ਲੱਗੀ ਅੱਗ: ਫਾਇਰ ਬ੍ਰਿਗੇਡ ਨੇ ਬੁਝਾਈ, ਸ੍ਰੀ ਗੁਰੂ ਗ੍ਰੰਥ ਸਾਹਿਬ...

ਗੁਰਦੁਆਰੇ ‘ਚ ਲੱਗੀ ਅੱਗ: ਫਾਇਰ ਬ੍ਰਿਗੇਡ ਨੇ ਬੁਝਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਵੀ ਪਹੁੰਚਿਆ ਨੁਕਸਾਨ

Published on

----------- Advertisement -----------

ਫਰੀਦਕੋਟ, 21 ਜੂਨ 2023 – ਫਰੀਦਕੋਟ ਜ਼ਿਲੇ ਦੇ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ ‘ਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ‘ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਨੁਸਾਰ ਘਟਨਾ ਸਮੇਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਸਰੂਪ ਮੌਜੂਦ ਸਨ, ਜਿਨ੍ਹਾਂ ਵਿੱਚੋਂ ਇੱਕ ਸਰੂਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਸੰਗਤਾਂ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਫੋਰਸ ਅਤੇ ਐੱਸਐੱਸਪੀ ਹਰਜੀਤ ਸਿੰਘ ਦੀ ਹਾਜ਼ਰੀ ‘ਚ ਨੁਕਸਾਨੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੰਭਾਲਿਆ ਗਿਆ। ਉਨ੍ਹਾਂ ਕਿਹਾ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ।

ਉਕਤ ਅੱਗਜ਼ਨੀ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਵੀ ਦਿੱਤੀ ਗਈ ਸੀ। ਉਥੋਂ ਇਕ ਟੀਮ ਆ ਰਹੀ ਹੈ, ਜੋ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਨੁਕਸਾਨੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਨਾਲ ਲੈ ਕੇ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਮਹਿਜ਼ ਹਾਦਸਾ ਹੈ ਜਾਂ ਕਿਸੇ ਨੇ ਕੁਝ ਗਲਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...