May 13, 2026, 10:17 pm
----------- Advertisement -----------
HomeNewsLatest Newsਭਾਰਤ ਨੇ UN 'ਚ ਅੱ.ਤ.ਵਾਦੀ ਸਾਜਿਦ ਮੀਰ ਦੀ ਸੁਣਾਈ ਆਡੀਓ, ਚੀਨ ਨੇ...

ਭਾਰਤ ਨੇ UN ‘ਚ ਅੱ.ਤ.ਵਾਦੀ ਸਾਜਿਦ ਮੀਰ ਦੀ ਸੁਣਾਈ ਆਡੀਓ, ਚੀਨ ਨੇ ਬੀਤੇ ਦਿਨ ਇਸਦਾ ਕੀਤਾ ਸੀ ਬਚਾਅ

Published on

----------- Advertisement -----------

ਭਾਰਤ ਨੇ ਸੰਯੁਕਤ ਰਾਸ਼ਟਰ ‘ਚ 26/11 ਹਮਲੇ ‘ਚ ਲੋੜੀਂਦੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਾਜਿਦ ਮੀਰ ਦਾ ਆਡੀਓ ਜਾਰੀ ਕੀਤਾ ਹੈ। ਇਸ ਆਡੀਓ ‘ਚ ਉਹ ਅੱਤਵਾਦੀਆਂ ਨੂੰ ਨਿਰਦੇਸ਼ ਦੇ ਰਿਹਾ ਹੈ। ਦਰਅਸਲ, ਬੀਤੇ ਕੱਲ੍ਹ ਯਾਨੀ 20 ਜੂਨ ਨੂੰ ਚੀਨ ਨੇ ਸਾਜਿਦ ਮੀਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਸੀ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਕਾਸ਼ ਗੁਪਤਾ ਨੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਵਿੱਚ ਭਾਰਤ ਦਾ ਪੱਖ ਪੇਸ਼ ਕੀਤਾ ਅਤੇ ਆਡੀਓ ਸੁਣਾਇਆ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੀਨ ਨੇ ਪਾਕਿਸਤਾਨੀ ਅੱਤਵਾਦੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਵਿਚ ਰੁਕਾਵਟ ਪਾਈ ਹੈ। ਪਿਛਲੇ ਸਾਲ ਸਤੰਬਰ ‘ਚ ਵੀ ਚੀਨ ਨੇ ਸਾਜਿਦ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਪ੍ਰਸਤਾਵ ‘ਤੇ ਰੋਕ ਲਗਾ ਦਿੱਤੀ ਸੀ।
ਦੱਸ ਦਈਏ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ 1267 ਅਲ-ਕਾਇਦਾ ਪਾਬੰਦੀ ਕਮੇਟੀ ਦੀ ਬੈਠਕ ਵਿਚ ਅਮਰੀਕਾ ਨੇ ਅੱਤਵਾਦੀ ਸਾਜਿਦ ਮੀਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਸੀ। ਭਾਰਤ ਇਸ ਦਾ ਸਹਿ ਪ੍ਰਸਤਾਵਕ ਸੀ। ਅਮਰੀਕਾ ਨੇ ਸਾਜਿਦ ‘ਤੇ 50 ਲੱਖ ਡਾਲਰ ਦਾ ਇਨਾਮ ਘੋਸ਼ਿਤ ਕੀਤਾ ਹੈ। ਅਮਰੀਕੀ ਜਾਂਚ ਏਜੰਸੀ ਐਫਬੀਆਈ ਮੁਤਾਬਕ ਅੱਤਵਾਦੀ ਸਾਜਿਦ ਮੀਰ 2001 ਤੋਂ ਲਸ਼ਕਰ-ਏ-ਤੋਇਬਾ ਲਈ ਸਰਗਰਮ ਸੀ। ਉਸ ਨੇ ਲਸ਼ਕਰ ਨਾਲ ਮਿਲ ਕੇ ਕਈ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ।
ਜ਼ਿਕਰਯੋਗ ਹੈ ਕਿ UNSC ਦੀ 28 ਅਕਤੂਬਰ 2022 ਨੂੰ ਮੁੰਬਈ ਦੇ ਤਾਜ ਹੋਟਲ ਵਿੱਚ ਇਕ ਮੀਟਿੰਗ ਹੋਈ ਸੀ। ਫਿਰ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਦੀ ਮੌਜੂਦਗੀ ‘ਚ ਸਾਜਿਦ ਮੀਰ ਦੀ ਇਕ ਹੋਰ ਆਡੀਓ ਕਲਿੱਪ ਚਲਾਈ ਗਈ। ਇਸ ‘ਚ ਉਹ ਫੋਨ ‘ਤੇ ਅੱਤਵਾਦੀਆਂ ਨੂੰ ਕਹਿ ਰਿਹਾ ਸੀ-ਜਿੱਥੇ ਵੀ ਹਿਲਜੁਲ ਦਿਖਾਈ ਦੇਵੇ, ਜਿੱਥੇ ਵੀ ਲੋਕ ਹੋਣ, ਗੋਲੀਆਂ ਚਲਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...