May 13, 2026, 9:18 pm
----------- Advertisement -----------
HomeNewsLatest Newsਪੰਜਾਬ 'ਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ...

ਪੰਜਾਬ ‘ਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 21 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ।

ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਰਿਆਇਤਾਂ ਲਈ ਸਮਰਪਿਤ ਈ.ਵੀ ਫ਼ੰਡ ਕਾਇਮ ਕਰਨ ਲਈ ਵਿੱਤ ਵਿਭਾਗ ਨੂੰ ਪੱਤਰ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਫ਼ੰਡਾਂ ਨੂੰ ਸੂਬੇ ਵਿੱਚ ਈ.ਵੀ. ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਰਤਿਆ ਜਾਣਾ ਹੈ, ਇਸ ਲਈ ਇਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਸ. ਭੁੱਲਰ ਨੇ ਸੂਬੇ ਵਿੱਚ ਈ.ਵੀ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵੇਰਵੇ ਲਏ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਬੁਨਿਆਦੀ ਢਾਂਚੇ ਦੀ ਸਥਾਪਤੀ ਜ਼ਰੂਰੀ ਹੈ ਅਤੇ ਇਸ ਦੀ ਸਥਾਪਤੀ ਦੇ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਲਈ ਈ.ਵੀ. ਸੈੱਲ ਬਣਾਉਣ ਵਾਸਤੇ ਈ.ਵੀ. ਖੇਤਰ ਵਿੱਚ ਕੰਮ ਕਰਨ ਵਾਲੇ ਮਾਹਰਾਂ ਦੀ ਭਰਤੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ।

ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ। ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।

ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਕਸਾਈਜ਼ ਕਮਿਸ਼ਨਰ ਵਰੁਣ ਰੂਜਮ, ਸਕੱਤਰ ਖ਼ਰਚਾ ਮੁਹੰਮਦ ਤਈਅਬ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਈਸ਼ਾ ਕਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ.ਹਰੀਸ਼ ਨਈਅਰ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...