May 13, 2026, 8:25 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ...

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

Published on

----------- Advertisement -----------

ਚੰਡੀਗੜ੍ਹ/ਮੋਹਾਲੀ, 21 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ।

ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ।

ਦੂਜਾ ਦੋਸ਼ੀ ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ।

ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...