November 12, 2026, 2:44 am
----------- Advertisement -----------
HomeNewsBreaking Newsਪੰਜਾਬੀ ਮਸ਼ਹੂਰ ਰੈਪਰ ਹਨੀ ਸਿੰਘ ਨੂੰ ਮਿਲੀ ਜਾਨੋਂ ਮਾ+ਰਨ ਦੀ ਧਮਕੀ

ਪੰਜਾਬੀ ਮਸ਼ਹੂਰ ਰੈਪਰ ਹਨੀ ਸਿੰਘ ਨੂੰ ਮਿਲੀ ਜਾਨੋਂ ਮਾ+ਰਨ ਦੀ ਧਮਕੀ

Published on

----------- Advertisement -----------
  • ਹਨੀ ਸਿੰਘ ਨੇ ਕਿਹਾ- ਗੈਂਗਸਟਰ ਗੋਲਡੀ ਬਰਾੜ ਨੇ ਭੇਜਿਆ ਵੌਇਸ ਨੋਟ
  • ਪਰਿਵਾਰ ‘ਚ ਡਰ ਦਾ ਮਾਹੌਲ

ਚੰਡੀਗੜ੍ਹ, 22 ਜੂਨ 2023 – ਮਸ਼ਹੂਰ ਪੰਜਾਬੀ ਗਾਇਕ-ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੰਗਰ ਮੁਤਾਬਕ ਉਸ ਨੂੰ ਗੈਂਗਸਟਰ ਗੋਲਡੀ ਬਰਾੜ ਨੇ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਨੀ ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ‘ਚ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਗੋਲਡੀ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ ਅਤੇ ਇਸ ਸਮੇਂ ਕੈਨੇਡਾ ਵਿੱਚ ਹੈ।

ਹਨੀ ਨੇ ਕਿਹਾ- ਮੈਂ ਅਮਰੀਕਾ ‘ਚ ਸੀ ਅਤੇ ਮੇਰੇ ਮੈਨੇਜਰ ਨੂੰ ਧਮਕੀ ਭਰੀ ਕਾਲ ਆਈ ਹੈ। ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਹਨ। ਮੈਂ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤੀ ਹੈ। ਮੈਂ ਪੁਲਿਸ ਨੂੰ ਸਾਰੇ ਸਬੂਤ ਦੇ ਦਿੱਤੇ ਹਨ। ਉਸ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਪੁਲਿਸ ਇਸ ਬਾਰੇ ਜਲਦੀ ਹੀ ਪਤਾ ਲਗਾ ਲਵੇਗੀ।”

ਹਨੀ ਨੇ ਕਿਹਾ- ਮੈਂ ਡਰ ਗਿਆ ਹਾਂ। ਮੇਰਾ ਪੂਰਾ ਪਰਿਵਾਰ ਡਰਿਆ ਹੋਇਆ ਹੈ। ਮੈਨੂੰ ਹਮੇਸ਼ਾ ਲੋਕਾਂ ਤੋਂ ਬਹੁਤ ਪਿਆਰ ਮਿਲਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਮੈਨੂੰ ਇਸ ਤਰ੍ਹਾਂ ਦੀ ਧਮਕੀ ਦਿੱਤੀ ਹੈ। ਮੈਨੂੰ ਅਤੇ ਮੇਰੇ ਸਟਾਫ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਕਾਲਾਂ ਅਤੇ ਵੌਇਸ ਨੋਟਸ ਪ੍ਰਾਪਤ ਹੋਏ ਹਨ ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦਿੱਤੀ ਹੈ। ਮੈਂ ਇਹ ਸਾਰੇ ਸਬੂਤ ਕਮਿਸ਼ਨਰ ਨੂੰ ਦੇ ਦਿੱਤੇ ਹਨ ਅਤੇ ਉਨ੍ਹਾਂ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਠੀਕ ਇੱਕ ਸਾਲ ਬਾਅਦ ਹਨੀ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸਿੱਧੂ ਨੂੰ ਪਿਛਲੇ ਸਾਲ ਉਨ੍ਹਾਂ ਦੀ ਹੀ ਕਾਰ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ‘ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੀ ਗੱਲ ਕਬੂਲੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...